29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸੜਕਾਂ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਵਿਕਾਸ ਮੰਚ ਵਲੋਂ ਧਰਨਾ <br/>

ਅਜੀਤ ਡੈਸਕ 03-12-2025
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਤੋਂ ਬੀਰਮਪੁਰ ਨੂੰ ਜਾਣ ਵਾਲੀ ਖਸਤਾ ਹਾਲਤ ਸੜਕ ਦਾ ਸੁਧਾਰ ਕਰਨ ਅਤੇ ਖਾਲਸਾ ਕਾਲਜ ਗੜ੍ਹਸ਼ੰਕਰ ਤੋਂ ਪਿੰਡ ਡੁੱਗਰੀ ਤੱਕ ਜਾਣ ਵਾਲੀ ਸੜਕ ਦਾ ਕੰਮ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਵਿਕਾਸ ਮੰਚ ਗੜ੍ਹਸ਼ੰਕਰ ਵਲੋਂ ਕੌਂਸਲਰ ਦੀਪਕ ਕੁਮਾਰ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਇਸ ਮੌਕੇ ਬੁਲਾਰਿਆਂ ਕਾਮਰੇਡ ਦਰਸ਼ਨ ਸਿੰਘ ਮੱਟੂ, ਕੁਲਵਿੰਦਰ ਸੰਘਾ, ਪਿ੍ੰਸੀਪਲ ਜਗਦੀਸ਼ ਰਾਏ, ਚੌਧਰੀ ਅੱਛਰ ਸਿੰਘ, ਕੌਂਸਲਰ ਕ੍ਰਿਪਾਲ ਰਾਮ ਪਾਲਾ, ਕਾਮਰੇਡ ਗੁਰਨੇਕ ਸਿੰਘ ਭੱਜਲ, ਮਹਿੰਦਰ ਕੁਮਾਰ ਬੱਢੋਆਣ, ਕੈਪਟਨ ਕਰਨੈਲ ਸਿੰਘ, ਕਾਮਰੇਡ ਤਰਸੇਮ ਲਾਲ, ਬਲਵਿੰਦਰ ਕੁਮਾਰ, ਹੇਮ ਰਾਜ, ਸੰਜੀਵ ਰਾਣਾ, ਭੁਪਿੰਦਰ ਸਿੰਘ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਤੋਂ ਬੀਰਮਪੁਰ ਨੂੰ ਜਾਣ ਵਾਲੀ ਸੜਕ ਸੀਵਰੇਜ ਲਈ ਪੁੱਟੇ ਜਾਣ ਤੋਂ ਬਾਅਦ ਲੰਮਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਸਦਾ ਸੁਧਾਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੋਕਾਂ, ਸਕੂਲੀ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਾਲਸਾ ਕਾਲਜ ਤੋਂ ਪਿੰਡ ਡੁੱਗਰੀ ਨੂੰ ਜਾਣ ਵਾਲੀ ਖਸਤਾ ਹਾਸਲ ਦੇ ਸੁਧਾਰ ਦਾ ਕੰਮ ਵੀ ਸ਼ੁਰੂ ਨਹੀਂ ਕੀਤਾ ਜਾ ਰਿਹਾ | ਬੁਲਾਰਿਆਂ ਨੇ ਦੋਵੇਂ ਸੜਕਾਂ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਮੰਗ ਕਰਦਿਆਂ ਕਿ ਅਗਰ ਛੇਤੀ ਕੰਮ ਸ਼ੁਰੂ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਦਿਨ ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ <br/> ਅਗਲੀ ਖ਼ਬਰ ਥਾਣਾ ਮੇਹਟੀਆਣਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰ ਰਹੇ 2 ਦੋਸ਼ੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।