29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰ ਯਤਨਸ਼ੀਲ - ਜਿੰਪਾ <br/>

ਅਜੀਤ ਡੈਸਕ 03-12-2025
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੀਟਿੰਗ ਦਾ ਉਦੇਸ਼ ਮਰੀਜ਼ਾਂ ਨੰੂ ਹੋਰ ਬਿਹਤਰ ਸਿਹਤ ਸਹੂਲਤਾਂ ਉਪਲਬੱਧ ਕਰਵਾਉਣ ਦੀ ਦਿਸ਼ਾ ਵਿਚ ਠੋਸ ਕਦਮ ਚੁੱਕਣਾ ਸੀ | ਮੀਟਿੰਗ ਵਿਚ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਸਿਵਲ ਹਸਪਤਾਲ ਦੇ ਡਾਕਟਰ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਵਿਧਾਇਕ ਜਿੰਪਾ ਨੇ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਪਹਿਲਾਂ ਹੀ ਮਰੀਜ਼ਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਪਰ ਸਮੇਂ-ਸਮੇਂ 'ਤੇ ਨਵੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਵੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਹਸਪਤਾਲ ਦੀਆਂ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਇਹ ਫ਼ੈਸਲਾ ਲਿਆ ਗਿਆ ਕਿ ਸਮਾਜ ਸੇਵੀ ਸੰਸਥਾਵਾਂ ਅਤੇ 'ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ' (ਸੀ.ਐਸ.ਆਰ) ਰਾਹੀਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਹਸਪਤਾਲਾਂ ਵਿਚ ਹਰੇਕ ਮਰੀਜ਼ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਲਈ ਸਿਹਤ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ, ਜਦੋਂ ਕਿ ਸਮਾਜਿਕ ਸੰਗਠਨਾਂ ਅਤੇ ਸੀ.ਐਸ.ਆਰ ਦੀ ਮਦਦ ਨਾਲ ਹਸਪਤਾਲਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ | ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਅਤੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ | ਇਸ ਮੌਕੇ ਸਰਬੱਤ ਦਾ ਭਲਾ ਸੁਸਾਇਟੀ ਤੋਂ ਆਗਿਆਪਾਲ ਸਿੰਘ ਸਾਹਨੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਐਸ.ਐਮ.ਓ ਡਾ. ਨੇਹਾ ਪਾਲ, ਐਸ.ਐਮ.ਓ ਡਾ. ਨਵਜੋਤ ਸਿੰਘ, ਡਾ. ਲਕਸ਼ਮੀਕਾਂਤ, ਡੀ.ਪੀ.ਓ ਗਗਨਦੀਪ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਕਰੁਣਾ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਉਦਯੋਗਾਂ ਦੇ ਨੁਮਾਇੰਦੇ ਮੌਜੂਦ ਸਨ |

ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ <br/> ਅਗਲੀ ਖ਼ਬਰ ਕਾਰ ਵਾਸ਼ ਸੈਂਟਰ ਫਾਇਰਿੰਗ ਵਾਲੇ ਮਾਮਲੇ 'ਚ ਤਿੰਨ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।