29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਫ਼ਰਦ ਕੇਂਦਰਾਂ ਦੇ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਸੰਬੰਧੀ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 03-12-2025
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਹੁਸ਼ਿਆਰਪੁਰ ਵਿਖੇ ਮੰਗਾਂ ਨੂੰ ਲੈ ਕੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਨੂੰ ਜਮਾਂਬੰਦੀਆਂ, ਖ਼ਸਰਾ ਗਿਰਦਾਵਰੀ, ਇੰਤਕਾਲ ਦਰਜ ਕਰਨ, ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰਕੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਸੀ.ਐਮ.ਐਸ. ਕੰਪਿਊਟਰਜ਼ ਲਿਮ: ਕੰਪਨੀ ਵਲੋਂ ਭਰਤੀ ਕੀਤਾ ਗਿਆ ਸੀ, ਪ੍ਰੰਤੂ ਕੰਪਨੀ ਵਲੋਂ ਆਪ੍ਰੇਟਰਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ, ਜਿਸ ਨਾਲ ਮਹਿੰਗਾਈ ਦੇ ਦੌਰ 'ਚ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੈ | ਉਨ੍ਹਾਂ ਫ਼ਰਦ ਕੇਂਦਰਾਂ 'ਚ ਕੰਪਿਊਟਰ ਆਪ੍ਰੇਟਰਾਂ ਵਲੋਂ ਪਿਛਲੇ 18 ਸਾਲਾਂ ਤੋਂ ਬਿਨਾਂ ਕਿਸੇ ਰੁਕਾਵਟ ਦੇ ਮਿਹਨਤ ਨਾਲ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਤੇ ਸ਼ਹਿਰਾਂ ਦਾ ਡਿਜੀਟਲ ਜਮਾਂਬੰਦੀਆਂ ਦਾ ਰਿਕਾਰਡ ਆਨਲਾਈਨ ਕੀਤਾ ਅਤੇ ਹੋਰ ਸੇਵਾਵਾਂ ਚੋਣਾਂ ਦੀ ਡਿਊਟੀ ਅਤੇ ਕੋਵਿਡ-19 ਦੌਰਾਨ ਵਰਕ ਸਟੇਸ਼ਨਾਂ ਤੇ ਫ਼ੀਲਡ 'ਚ ਕੰਮ ਕੀਤਾ ਗਿਆ ਤੇ ਕਰ ਰਹੇ ਹਾਂ, ਪ੍ਰੰਤੂ ਅਜੇ ਤੱਕ ਕੰਪਨੀ ਵਲੋਂ ਉਨ੍ਹਾਂ ਨੂੰ ਸਿਰਫ਼ 8000 ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ | ਇਸ ਮੌਕੇ ਪੁਨੀਤ ਕੁਮਾਰ, ਸਾਹਿਲ, ਸੁਖਵਿੰਦਰ ਸਿੰਘ, ਬੰਦਨਾ, ਮੋਨਿਕਾ ਕੁਮਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਫ.ਆਈ.ਐਚ. ਪੁਰਸ਼ ਵਿਸ਼ਵ ਕੱਪ ਭਾਰਤ ਨੇ ਸਵਿਟਜ਼ਰਲੈਂਡ ਨੂੰ 5-0 ਨਾਲ ਹਰਾਇਆ <br/> ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।