29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਬਾਬਾ ਮੰਝ ਕਾਨਵੈਂਟ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਅਜੀਤ ਡੈਸਕ 03-12-2025
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਮਾਨਵ ਰਿਬਨ ਬਣਾਉਣ ਦੀ ਪ੍ਰਸਤੁਤੀ, ਜਾਗਰੂਕਤਾ ਭਾਸ਼ਣ ਅਤੇ ਰੇਡ ਰਿਬਨ ਫਾਸਟਨਿੰਗ ਗਤੀਵਿਧੀ ਸ਼ਾਮਿਲ ਸੀ, ਜੋ ਏਡਜ਼ ਪ੍ਰਭਾਵਿਤ ਲੋਕਾਂ ਪ੍ਰਤੀ ਸਹਿਯੋਗ ਅਤੇ ਜਾਗਰੂਕਤਾ ਦਾ ਪ੍ਰਤੀਕ ਹੈ | ਇਸ ਮੌਕੇ ਜਾਗਰੂਕਤਾ ਗਤੀਵਿਧੀਆਂ ਹੈਲਥ ਐਂਡ ਵੈਲਨੈੱਸ ਕਲੱਬ ਮੈਂਬਰਾਂ ਅਤੇ ਜ਼ੋਰਾਵਰ ਹਾਊਸ ਵਲੋਂ ਡਾ. ਹਰਮਨਜਸ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ | ਇਸ ਮੌਕੇ ਪਿ੍ੰਸੀਪਲ ਅਸ਼ਵਨੀ ਕੁਮਾਰ ਅਤੇ ਵਾਈਸ ਪਿ੍ੰਸੀਪਲ ਜਗਮੀਤ ਕੌਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਡਾਇਰੈਕਟਰ ਡਾ: ਪਰਮਜੀਤ ਕੌਰ ਸਿੰਧੂ ਨੇ ਵਿਦਿਆਰਥੀਆਂ ਨੂੰ ਏਡਜ਼ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ਸਮਾਗਮ ਹੈਲਥ ਐਂਡ ਵੈਲਨੈੱਸ ਕਲੱਬ ਦੀਆਂ ਮੈਂਬਰਾਂ ਅਨੁਪਮਾ ਰਾਣਾ, ਬਬੀਤਾ ਮਿਨਹਾਸ ਤੇ ਊਸ਼ਾ ਚੌਹਾਨ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਸਮਾਪਤ ਹੋਇਆ |
ਪਿਛਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ਵਿਖੇ ਵਰਲਡ ਏਡਜ਼ ਦਿਵਸ ਮਨਾਇਆ <br/> ਅਗਲੀ ਖ਼ਬਰ ਕੰਬਾਇੰਡ ਐਨੂਅਲ ਟੇ੍ਰਨਿੰਗ ਕੈਂਪ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਐਨ.ਸੀ.ਸੀ. ਕੈਡਿਟਸ ਦਾ ਸ਼ਾਨਦਾਰ ਪ੍ਰਦਰਸ਼ਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।