ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ: ਬਲਵੀਰ ਕੁਮਾਰ ਦੇ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ: ਰੋਹਿਤ ਬਰੂਟਾ, ਨੋਡਲ ਅਫ਼ਸਰ ਡਾ: ਸੰਦੀਪ ਕੌਰ ਪੀ.ਐਚ.ਸੀ. ਮੰਡ ਭੰਡੇਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ-ਮੱਕੋਵਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਡਾ: ਰੋਹਿਤ ਬਰੂਟਾ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਏਡਜ਼ ਆਪਣੇ ਆਪ ਵਿਚ ਇਕ ਬਿਮਾਰੀ ਨਹੀਂ ਸਗੋਂ ਬਿਮਾਰੀਆਂ ਦਾ ਸਮੂਹ ਹੈ, ਜਿਸ 'ਚ ਸਿਰ ਦਰਦ, ਵਜ਼ਨ ਦਾ ਘਟਨਾ , ਲਿੰਫਾ ਗ੍ਰੰਥੀ ਦੀ ਸੋਜ਼ ਅਤੇ ਸਰੀਰ ਦੀ ਰੋਗਾਣੂਆਂ ਨਾਲ ਲੜਨ ਦੀ ਸ਼ਕਤੀ ਦਾ ਘਟਣਾ ਸ਼ਾਮਿਲ ਹੈ | ਨੋਡਲ ਅਫ਼ਸਰ ਡਾਕਟਰ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਹਰ ਸਾਲ ਇਕ ਦਸੰਬਰ ਨੂੰ ਮਨਾਇਆ ਜਾਂਦਾ ਹੈ | ਵਿਸ਼ਵ ਏਡਜ਼ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਦੇ ਹੋਏ ਇਸ ਤੋਂ ਬਚਣ ਅਤੇ ਦੂਜਿਆਂ ਨੂੰ ਇਸ ਤੋਂ ਬਚਾਅ ਲਈ ਜਾਣਕਾਰੀ ਦੇਣਾ ਹੈ | ਇਸ ਮੌਕੇ ਰਾਜੀਵ ਸ਼ਰਮਾ ਬੀ.ਈ.ਈ. ਨੇ ਏਡਜ਼ ਦੇ ਫੈਲਣ ਵਾਲੇ ਮੁੱਖ ਕਾਰਨਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਵਰਿੰਦਰ ਸਿੰਘ, ਸਿਹਤ ਕਰਮਚਾਰੀ ਰਾਜੀਵ ਰੋਮੀ, ਸੀ.ਐਚ.ਓ. ਹਰਕੀਰਤ ਸਿੰਘ, ਕਮਲੇਸ਼ ਦੇਵੀ ਏ.ਐਨ.ਐਮ, ਨੋਡਲ ਅਫ਼ਸਰ ਜਗਦੀਪ ਸਿੰਘ, ਦਲਜੀਤ ਸਿੰਘ, ਰੇਨੂੰ ਬਾਲਾ, ਸੰਦੀਪ ਕੌਰ, ਮੈਡਮ ਪੂਜਾ ਦੇਵੀ, ਨਿਸ਼ਾ ਆਦਿ ਹਾਜ਼ਰ ਸਨ |