29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅਧਿਆਪਕ ਉਤਸ਼ਵ ਮੁਕਾਬਲਿਆਂ ਵਿਚ ਭਾਗੜਾਂ ਸਕੂਲ ਦੀ ਝੰਡੀ <br/>

ਅਜੀਤ ਡੈਸਕ 03-12-2025
ਨੰਗਲ ਬਿਹਾਲਾਂ, 2 ਦਸੰਬਰ (ਵਿਨੋਦ ਮਹਾਜਨ)- ਸਿੱਖਿਆ ਵਿਭਾਗ ਵਲੋਂ ਅਧਿਆਪਕ ਉਤਸ਼ਵ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਬੀ. ਐਨ. ਓ. ਪਿ੍ੰਸੀਪਲ ਦੀਪਕ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਿਆਣਾ ਵਿਖੇ ਵੱਖ-ਵੱਖ ਵਿਸ਼ਿਆਂ 'ਤੇ ਕਰਵਾਏ ਦੋ ਰੋਜ਼ਾ ਮੁਕਾਬਲਿਆਂ ਵਿਚ ਸਰਕਾਰੀ ਮਿਡਲ ਸਕੂਲ ਭਾਗੜਾਂ ਦੇ ਦੋ ਅਧਿਆਪਕਾਂ ਵਲੋਂ ਭਾਗ ਲਿਆ ਗਿਆ | ਗਣਿਤ ਵਿਸ਼ੇ 'ਤੇ ਕਰਵਾਏ ਮੁਕਾਬਲੇ ਵਿਚ ਸਾਇੰਸ ਮਾਸਟਰ ਹਰਪਾਲ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪੰਜਾਬੀ ਮਾਸਟਰ ਨੀਲ ਕਮਲ ਨੇ ਸੁੰਦਰ ਲਿਖਾਈ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਪ੍ਰਾਪਤੀ 'ਤੇ ਸਮੂਹ ਸਟਾਫ, ਐਸ. ਐਮ. ਸੀ. ਕਮੇਟੀ ਅਤੇ ਪਿੰਡ ਦੀ ਪੰਚਾਇਤ ਵਲੋਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਦੋਨਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ 'ਚ ਵਿਸ਼ਵ ਏਡਜ਼ ਦਿਵਸ ਮਨਾਇਆ <br/> ਅਗਲੀ ਖ਼ਬਰ ਸਿਨਰਜੀ-5 ਤਹਿਤ ਕਰਵਾਏ ਮੁਕਾਬਲਿਆਂ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।