29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕੋਹਿਨੂਰ ਇੰਟਰਨੈਸ਼ਨਲ ਸਕੂਲ ਵਲੋਂ ਸੱਭਿਆਚਾਰਕ ਡਾਂਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ <br/>

ਅਜੀਤ ਡੈਸਕ 03-12-2025
ਹਾਜੀਪੁਰ, 2 ਦਸੰਬਰ (ਜੋਗਿੰਦਰ ਸਿੰਘ)- ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਵਿਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡਾਂਸ ਮੁਕਾਬਲੇ ਵਿਚ ਹਿੱਸਾ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀ.ਬੀ.ਐਮ.ਬੀ ਸਟਾਫ਼ ਕਲੱਬ (ਤਲਵਾੜਾ) ਵਲੋਂ ਕਰਵਾਏ ਗਏ 28ਵੇਂ ਸਾਲਾਨਾ ਸਭਿਆਚਾਰਕ ਮੁਕਾਬਲੇ ਦੌਰਾਨ ਕੋਹਿਨੂਰ ਇੰਟਰਨੈਸ਼ਨਲ ਸਕੂਲ ਜਮਾਤ ਪੰਜਵੀਂ ਦੇ ਵਿਦਿਆਰਥੀ ਜਸਨੂਰ ਨੇ ਸਬ-ਜੂਨੀਅਰ ਸੋਲੋ ਡਾਂਸ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਵਿਚ ਹੋਰ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਿਲ ਸਨ | ਇਸੇ ਤਹਿਤ ਹਰਕੀਰਤ ਸਿੰਘ, ਹਰਸ਼ਮੀਤ ਅਤੇ ਸਹਿਜ ਨੇ ਵੀ ਚੌਥਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਉਨ੍ਹਾਂ ਨੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਕਿਹਾ ਕਿ ਸਾਨੂੰ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਬਹੁਤ ਮਾਣ ਹੈ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਪ੍ਰਤੀਯੋਗਤਾਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਜਥੇਦਾਰ ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦੀ ਚੋਣਾਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਪਿ੍ੰ. ਰੁਪਿੰਦਰਜੋਤ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।