ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਖਿਜ਼ਰਪੁਰ ਵਿਚ ਅਣਪਛਾਤੇ ਵਾਹਨ ਨਾਲ ਟਕਰਾਉਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ (28) ਪੁੱਤਰ ਕੇਵਲ ਸਿੰਘ ਵਾਸੀ ਪਿੰਡ ਖਿਜਰਪੁਰ ਪੈਦਲ ਸੜਕ 'ਤੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਨਾਲ ਉਸ ਦੀ ਟੱਕਰ ਹੋ ਗਈ ਜਿਸ ਦੀ ਮੌਕੇ 'ਤੇ ਮੌਤ ਹੋ ਗਈ | ਥਾਣਾ ਹਾਜੀਪੁਰ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |