ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਵੱਡਾ ਮਾਣ ਬਖ਼ਸ਼ਿਆ ਹੈ ਅਤੇ ਇਸ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਹੁਸ਼ਿਆਰਪੁਰ ਵਿਖੇ ਨਵ-ਨਿਯੁਕਤ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਬਾਜਵਾ ਨੂੰ ਸਨਮਾਨਿਤ ਕਰਦਿਆਂ ਕੀਤਾ | ਉਨਾਂ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਜਿਨਾਂ ਨੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕੀਤੀ ਹੈ ਤੇ ਉਨਾਂ ਦੀ ਨਿਯੁਕਤੀ ਨਾਲ ਹੁਸ਼ਿਆਰਪੁਰ ਜ਼ਿਲੇ 'ਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ | ਇਸ ਮੌਕੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਜ਼ਿੰਮੇਵਾਰੀ ਉਨਾਂ ਨੂੰ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ | ਉਨਾਂ ਕਿਹਾ ਕਿ ਪੰਜਾਬ ਤੇ ਹੁਸ਼ਿਆਰਪੁਰ ਜ਼ਿਲੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ, ਇਕਬਾਲ ਸਿੰਘ ਗੋਪੀ, ਸਰਬਜੀਤ ਸਿੰਘ ਮੌਮੀ, ਕੁਲਵਿੰਦਰ ਸਿੰਘ ਕਿੰਦਾ, ਜਗਤਾਰ ਸਿੰਘ ਸਰਕਲ ਪ੍ਰਧਾਨ, ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਇੰਦਰਜੀਤ ਸਿੰਘ ਕੰਗ, ਅਬਜ਼ਰਵਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਹਰਸਿਮਰਨ ਸਿੰਘ ਹਰਜੀ ਬਾਜਵਾ, ਸੰਤੋਖ ਸਿੰਘ ਔਜਲਾ, ਬਿਕਰਮਜੀਤ ਸਿੰਘ ਕਲਸੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਬਾਜਵਾ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ-ਲੱਖੀ ਗਿਲਜੀਆਂ <br/>
ਅਜੀਤ ਡੈਸਕ
04-12-2025