20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨ ਜਥੇਬੰਦੀਆਂ ਵਲੋਂ ਨਵੇਂ ਬਿਜਲੀ ਬਿੱਲ ਵਿਰੁੱਧ ਰੋਸ ਧਰਨੇ 8 ਨੂੰ <br/>

ਅਜੀਤ ਡੈਸਕ 04-12-2025

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ.ਕੇ.ਐਮ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਾ. ਗੁਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ 'ਚ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ | ਐਸ.ਕੇ.ਐਮ ਪੰਜਾਬ ਦੇ ਫ਼ੈਸਲੇ ਮੁਤਾਬਿਕ 8 ਦਸੰਬਰ ਨੂੰ ਸਾਰੀਆਂ ਬਿਜਲੀ ਬੋਰਡ ਦੀਆਂ ਸਬ ਡਵੀਜ਼ਨਾਂ ਸਾਹਮਣੇ 12 ਤੋਂ 3 ਵਜੇ ਤੱਕ ਧਰਨੇ ਦਿੱਤੇ ਜਾਣਗੇ, ਉਪਰੰਤ ਬਿਜਲੀ ਬਿੱਲ-2025 ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਡਰਾਫ਼ਟ ਦੇ ਬਿੱਲ ਬਣ ਜਾਣ ਨਾਲ ਸਾਰੀਆਂ ਸਬਸਿਡੀਆਂ ਬੰਦ ਕੀਤੀਆਂ ਜਾਣਗੀਆਂ ਅਤੇ ਬਿਜਲੀ ਮਹਿਕਮੇ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤਾ ਜਾਵੇਗਾ | ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਸੰਪਰਕ ਕਰਕੇ ਹੁਸ਼ਿਆਰਪੁਰ ਵਿਖੇ ਜਲੰਧਰ ਰੋਡ 'ਤੇ ਸਥਿਤ ਬਿਜਲੀ ਦਫ਼ਤਰ ਅਤੇ ਅੱਤੋਵਾਲ ਸਬਡਵੀਜ਼ਨ ਮਰਨਾਈਆਂ ਵਿਖੇ ਧਰਨਾ ਦੇਣ ਉਪਰੰਤ ਬਿਜਲੀ ਡਰਾਫ਼ਟ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਜਗਤਾਰ ਸਿੰਘ ਭਿੰਡਰ, ਕਿਸਾਨ ਕਮੇਟੀ ਦੋਆਬਾ ਵਲੋਂ ਹਰਬੰਸ ਸਿੰਘ ਸੰਘਾ, ਕੁੱਲ ਹਿੰਦ ਕਿਸਾਨ ਸਭਾ ਵਲੋਂ ਕਾਮਰੇਡ ਗੁਰਮੇਸ਼ ਸਿੰਘ ਅਤੇ ਜਮਹੂਰੀ ਕਿਸਾਨ ਸਭਾ ਵਲੋਂ ਮਲਕੀਤ ਸਿੰਘ, ਮੁਲਾਜ਼ਮ ਆਗੂ ਸਤੀਸ਼ ਰਾਣਾ, ਧੰਨਪਤ ਸੀਟੂ ਆਗੂ, ਵਿਸ਼ਾਲ ਗੁਪਤਾ ਮੈਡੀਕਲ

ਪਿਛਲੀ ਖ਼ਬਰ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਬਾਜਵਾ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ-ਲੱਖੀ ਗਿਲਜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।