ਕੋਟਫ਼ਤੂਹੀ, 3 ਦਸੰਬਰ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਸ਼ਾਮ ਨਜ਼ਦੀਕੀ ਪਿੰਡ ਪੰਜੌੜਾ ਦੇ ਬਿਸਤ ਦੁਆਬ ਨਹਿਰ ਵਾਲੀ ਮੁੱਖ ਸੜਕ ਤੇ ਇੱਕ 20 ਸਾਲਾ ਨੌਜਵਾਨ ਦੇ ਲਾਗਲੇ ਪਿੰਡੋ ਘਰ ਨੂੰ ਵਾਪਸ ਆਉਂਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ ਮੌਤ ਹੋਣ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੰਜੌੜ ਨਿਵਾਸੀ ਜਸਪਾਲ ਸਿੰਘ ਪੁੱਤਰ ਕੇਵਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਤਨਾਮ ਸਿੰਘ ਜੋ ਆਪਣੇ ਹੀਰੋ ਸਪਲੈਂਡਰ ਮੋਟਰ ਸਾਈਕਲ, ਨੰਬਰ ਪੀ. ਬੀ. 07 ਬੀ. ਜੇ. 3865 ਤੇ ਲਾਗਲੇ ਪਿੰਡ ਨਡਾਲੋਂ ਨੂੰ ਗਿਆ ਸੀ, ਜਿੱਥੋਂ ਉਸ ਦੇ ਆਪਣੇ ਪਿੰਡ ਪੰਜੌੜਾ ਨੂੰ ਵਾਪਸ ਆਉਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ | ਜਿਸ ਨੂੰ ਜ਼ਖਮੀ ਹਾਲਤ ਵਿਚ ਰਾਹਗੀਰਾਂ ਨੇ ਕੋਟਫ਼ਤੂਹੀ ਦੇ ਪ੍ਰਾਈਵੇਟ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮਿ੍ਤਕ ਕਰਾਰ ਦਿੱਤਾ | ਮਿ੍ਤਕ ਨੌਜਵਾਨ ਸਤਨਾਮ ਸਿੰਘ ਦੇ ਪਿਤਾ ਜਸਪਾਲ ਸਿੰਘ ਨੇ ਪੁਲਿਸ ਚੌਂਕੀ ਅਜਨੋਹਾ ਨੂੰ ਆਪਣੇ ਦਿੱਤੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |