ਤਲਵਾੜਾ, 3 ਦਸਬੰਰ (ਐੱਚ. ਐੱਸ. ਮਿੱਠੂ)- ਸੂਬਾ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅਤੇ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਜੌੜਾ ਦੀ ਯੋਗ ਅਗਵਾਈ ਹੇਠ ਤਲਵਾੜਾ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਨੂੰ ਕਾਬੂ ਕੀਤਾ | ਥਾਣਾ ਮੁਖੀ ਸਤਪਾਲ ਸਿੰਘ ਨੇ ਦਸਿਆ ਕਿ ਸਿਕੰਦਰ ਸਿੰਘ ਏ.ਐਸ.ਆਈ. ਨੇ ਆਪਣੇ ਸਾਥੀ ਕਰਮਚਾਰੀਆਂ ਸਮੇਤ ਕਾਰਵਾਈ ਕਰਦਿਆਂ ਹੋਇਆਂ ਇੰਦਰਜੀਤ ਉਰਫ ਮੰਗਲ ਪੁੱਤਰ ਰਾਮ ਬਹਾਦਰ ਵਾਸੀ ਤਲਵਾੜਾ ਪਾਸੋਂ 17250 ਐਮ.ਐਲ. ਮਾਰਕਾ ਸੰਤਰਾ ਦੇਸੀ ਸ਼ਰਾਬ ਹਿਮਾਚਲ ਪ੍ਰਦੇਸ਼ ਬਰਾਮਦ ਕੀਤੀ ਗਈ | ਜਿਸ ਸਬੰਧੀ ਪੁਲਿਸ ਨੇ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ |
ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/>
ਅਜੀਤ ਡੈਸਕ
04-12-2025