ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਦਿਨ ਦਿਹਾੜੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ | ਪਿੰਡ ਬੱਸੀ ਖ਼ਿਜ਼ਰ ਦੇ ਵਾਸੀ ਦੀਪਕ ਚੌਧਰੀ ਨੇ ਮਾਡਲ ਟਾਊਨ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਗਿਆ ਹੋਇਆ ਸੀ | ਇਸ ਦੌਰਾਨ ਅਣਪਛਾਤੇ ਚੋਰਾਂ ਨੇ ਉਸਦੇ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਕੀਮਤ ਦੇ ਗਹਿਣੇ ਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ |