20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਪਿਤਾ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 04-12-2025
ਟਾਂਡਾ ਉੜਮੁੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਪਿੰਡ ਜਹੂਰਾ ਨਾਲ ਸੰਬੰਧਿਤ ਇਕ ਨੌਜਵਾਨ ਨੂੰ ਵਿਦੇਸ਼ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਚੰਡੀਗੜ੍ਹ ਨਿਵਾਸੀ ਪਿਤਾ-ਪੁੱਤਰ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜਹੂਰਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਗਈ ਦਰਖਾਸਤ ਦੌਰਾਨ ਕੀਤੀ ਗਈ ਜਾਂਚ ਉਪਰੰਤ ਕੀਤਾ ਹੈ | ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਸ਼ਾਂਤ ਸੇਠੀ ਅਤੇ ਉਸ ਦੇ ਪੁੱਤਰ ਸਤਿੰਦਰ ਸੇਠੀ ਵਾਸੀ ਲੈਦਰ ਟੱਚ ਓਵਰਸੀਜ਼ ਸੈਕਟਰ ਨੰਬਰ 35 ਚੰਡੀਗੜ੍ਹ ਨੇ ਉਸ ਨਾਲ ਵਿਦੇਸ਼ ਇੰਗਲੈਂਡ ਦਾ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਮਾਰੀ ਹੈ | ਇਸ ਸਬੰਧੀ ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਟਾਂਡਾ ਦੇ ਰਾਣੀ ਪਿੰਡ ਦਾ ਜੰਮਪਲ ਹਰਦੀਪ ਸਿੰਘ ਕੈਨੇਡਾ 'ਚ ਬਣਿਆ ਪਾਇਲਟ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਐਨ.ਐਚ.ਐਮ ਮੁਲਾਜ਼ਮਾਂ ਦਾ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।