ਟਾਂਡਾ ਉੜਮੁੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਔਖੇ ਸਮੇਂ ਵਿਚ ਪੰਜਾਬੀਆਂ ਦੀ ਬਾਂਹ ਫੜੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਨੇ ਟਾਂਡਾ ਸ਼ਹਿਰ ਦੇ ਵੱਖ-ਵੱਖ ਲਾਭਪਾਤਰੀਆਂ ਨੂੰ ਘਰ ਬਣਾਉਣ ਵਾਸਤੇ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕਰਨ ਮੌਕੇ ਕੀਤਾ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੁੱਲ 83 ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 2.50 ਲੱਖ ਅਨੁਸਾਰ ਕੁੱਲ 2 ਕਰੋੜ 7.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਤੋਂ ਜਾਣੰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਰੇਕ ਖੇਤਰ ਵਿਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ ਜਿਸ ਕਰਕੇ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਜਗਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਮੌਕੇ ਸੰਗਠਨ ਇੰਚਾਰਜ ਕੇਸ਼ਵ ਸਿੰਘ, ਕੌਂਸਲਰ ਸੁਮਨ ਖੋਸਲਾ, ਪ੍ਰੇਮ ਪਡਵਾਲ, ਰਾਜਨ ਸੋਂਧੀ, ਸੇਠ ਰਾਮ ਸੇਠੀ, ਹੀਰਾ ਪੁਰੀ, ਜਸਵਿੰਦਰ ਲਾਲ ਸੰਧੂ ਨਗਰ ਕੌਂਸਲ ਟਾਂਡਾ ਦੇ ਅਧਿਕਾਰੀ ਵੀ ਹਾਜ਼ਰ ਸਨ |