20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਧਾਮੀ ਦੀ ਅਗਵਾਈ 'ਚ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਬਾਜਵਾ ਦਾ ਸਨਮਾਨ <br/>

ਅਜੀਤ ਡੈਸਕ 04-12-2025
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ ਨਾਲ ਜ਼ਿਲ੍ਹੇ 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਆਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਕੀਤਾ | ਇਸ ਮੌਕੇ ਅਕਾਲੀ ਦੇ ਸੀਨੀਅਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ | ਇਸ ਮੌਕੇ ਸ: ਧਾਮੀ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ 'ਚ ਹਮੇਸ਼ਾਂ ਮਿਹਨਤੀ ਵਰਕਰਾਂ ਨੂੰ ਉਚ ਅਹੁਦੇਦਾਰੀਆਂ ਦੇ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਾਜਵਾ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂ ਹਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਹੈ | ਉਨ੍ਹਾਂ ਕਿਹਾ ਕਿ ਬਾਜਵਾ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ 'ਚ ਜੋਸ਼ ਭਰਿਆ ਹੈ | ਉਨ੍ਹਾਂ ਕਿਹਾ ਕਿ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾ ਵਿਚ ਅਕਾਲੀ ਦਲ ਮਜ਼ਬੂਤ ਤਰੀਕੇ ਨਾਲ ਵਾਪਸੀ ਕਰੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਪਿੱਪਲਾਂਵਾਲਾ ਸਾਬਕਾ ਸੀਨੀਅਰ ਡਿਪਟੀ ਮੇਅਰ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਭੁਪਿੰਦਰ ਸਿੰਘ ਮਹਿੰਦੀਪੁਰ, ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਅਬਜ਼ਰਵਰ ਹਰਸਿਮਰਨ ਸਿੰਘ ਬਾਜਵਾ, ਹਰਦੇਵ ਸਿੰਘ ਸਹਾਏਪੁਰ ਸਰਕਲ ਪ੍ਰਧਾਨ, ਹਰਜਿੰਦਰ ਸਿੰਘ ਕਾਠੇ ਅਧਿਕਾਰੀ ਸਰਕਲ ਪ੍ਰਧਾਨ, ਪਰਮਜੀਤ ਸਿੰਘ ਪੰਮੀ ਭੂੰਗਾ, ਅਮਰੀਕ ਸਿੰਘ ਭਾਗੋਵਾਲ, ਦਲਜਿੰਦਰ ਸਿੰਘ ਧਾਮੀ, ਗੁਰਜੀਤ ਸਿੰਘ ਨੀਲਾ ਨਲੋਆ, ਅਮਨ ਹੁਸੈਨਪੁਰ, ਉਪਕਾਰ ਸਿੰਘ ਭੱਕਲਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟੀਚਰ ਫੈਸਟ ਮੁਕਾਬਲੇ 'ਚ ਨਾਰੂ ਨੰਗਲ ਸਕੂਲ ਦੇ ਅਧਿਆਪਕ ਵਲੋਂ ਪਹਿਲਾ ਸਥਾਨ ਹਾਸਿਲ <br/> ਅਗਲੀ ਖ਼ਬਰ ਵੈੱਲਫੇਅਰ ਸੁਸਾਇਟੀ ਨੇ ਹਰਿਆਣਾ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।