20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੇਂਟ ਸੋਲਜਰ ਸਕੂਲ ਟਾਂਡਾ ਵਿਖੇ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਮਨਾਇਆ <br/>

ਅਜੀਤ ਡੈਸਕ 04-12-2025
ਟਾਂਡਾ ਉੜਮੁੜ, 3 ਦਸੰਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸਤਵਿੰਦਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ 'ਕੇਅਰ ਫ਼ਾਰ ਹੇਅਰ, ਪਲੂਸ਼ਨ ਇਜ਼ ਨਾਟ ਫੇਅਰ' ਦੇ ਨਾਅਰੇ ਵਾਲੇ ਵੱਖ-ਵੱਖ ਪੋਸਟਰ ਬਣਾ ਕੇ ਸਕੂਲ ਨੇੜਲੀ ਕਾਲੋਨੀ 'ਚ ਜਾਗਰੂਕਤਾ ਰੈਲੀ ਕੱਢੀ ਅਤੇ ਹਵਾ, ਪਾਣੀ ਤੇ ਮਿੱਟੀ ਬਚਾਉਣ ਦਾ ਸੁਨੇਹਾ ਸੰਦੇਸ਼ ਦਿੱਤਾ | ਰੈਲੀ ਨੂੰ ਝੰਡੀ ਦਿਖਾਉਂਦੇ ਹੋਏ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਕਿਹਾ ਕਿ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਹਰ ਸਾਲ ਉਨ੍ਹਾਂ ਲੋਕਾਂ ਦੀ ਯਾਦ 'ਚ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ 1984 ਦੀ ਭੋਪਾਲ ਗੈੱਸ ਤ੍ਰਾਸਦੀ ਦੌਰਾਨ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ | ਪੰਜ ਲੱਖ ਤੋਂ ਵੱਧ ਲੋਕ ਜ਼ਹਿਰੀਲੀਆਂ ਗੈਸਾਂ ਦੇ ਸੰਪਰਕ ਵਿਚ ਆਏ, ਜਿਸ ਵਿਚ ਘੱਟੋ-ਘੱਟ 4000 ਲੋਕ ਮਾਰੇ ਗਏ | ਗੈੱਸ ਲੀਕ ਦੇ ਪ੍ਰਭਾਵਾਂ ਕਾਰਨ ਅਗਲੇ ਸਾਲਾਂ ਵਿਚ ਹਜ਼ਾਰਾਂ ਹੋਰ ਲੋਕਾਂ ਦੀ ਮੌਤ ਹੋ ਗਈ | ਇਸ ਦਿਨ ਨੂੰ ਮਨਾਉਣ ਦੇ ਉਦੇਸ਼ ਲੋਕਾਂ ਨੂੰ ਉਦਯੋਗਿਕ ਆਫ਼ਤਾਂ ਦੇ ਪ੍ਰਬੰਧਨ, ਨਿਯੰਤਰਨ ਬਾਰੇ ਜਾਗਰੂਕ ਕਰਨਾ, ਉਦਯੋਗਿਕ ਪ੍ਰਕਿਰਿਆਵਾਂ ਜਾਂ ਮਨੁੱਖੀ ਲਾਪਰਵਾਹੀ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣਾ ਅਤੇ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਆਉਣ ਅਤੇ ਇਸ ਕਾਰਜ ਵਿਚ ਯੋਗਦਾਨ ਪਾਉਣ ਤੇ ਜਾਗਰੂਕਤਾ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਚੋਣ ਰਿਹਰਸਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।