20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ <br/>

ਅਜੀਤ ਡੈਸਕ 04-12-2025
ਬੁੱਲ੍ਹੋਵਾਲ, 3 ਦਸੰਬਰ (ਲੁਗਾਣਾ)-ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾ ਦਾਸ ਅਤੇ ਸਰਕਾਰੀ ਮਿਡਲ ਸਕੂਲ ਨੈਨੋਵਾਲ ਵੈਦ ਦੇ ਵਿਦਿਆਰਥੀਆਂ ਨੂੰ ਇਤਿਹਾਸਿਕ ਯਾਤਰਾ ਕਰਵਾਈ ਗਈ | ਇਸ ਇਤਿਹਾਸਿਕ ਯਾਤਰਾ ਵਿਚ ਵਿਦਿਆਰਥੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਦੀ ਸੈਰ ਕਰਵਾਈ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਿਕ ਅਤੇ ਇਤਿਹਾਸਿਕ ਸਥਾਨਾਂ ਨਾਲ ਜੋੜਨਾ ਹੈ | ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਨਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਜੋ ਕਿ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਚ ਰੂਹਾਨੀਅਤ ਭਰੇ ਮਾਹੌਲ ਵਿਚ ਚੱਲ ਰਹੇ ਸਨ, ਵਿਦਿਆਰਥੀਆਂ ਨੇ ਪਹਿਲਾਂ ਸੀਸ ਮਾਰਗ ਨਗਰ ਕੀਰਤਨ ਜੋ ਕਿ ਗੁਰਦੁਆਰਾ ਬਿਵਾਨਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ, ਉਸ ਦਾ ਅਲੌਕਿਕ ਨਜ਼ਾਰਾ ਦੇਖਿਆ | ਇਸ ਉਪਰੰਤ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ ਮਿਊਜ਼ੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਏ ਅਤੇ ਸਿੱਖ ਇਤਿਹਾਸ ਤੇ ਪੰਜਾਬੀ ਸਭਿਆਚਾਰ ਬਾਰੇ ਜਾਣਿਆ | ਇਸ ਮੌਕੇ ਸੰਦੀਪ ਸਿੰਘ ਸਕੂਲ ਇੰਚਾਰਜ ਪੰਡੋਰੀ ਬਾਵਾ ਦਾਸ, ਬਲਵਿੰਦਰਜੀਤ ਕੌਰ, ਸ਼੍ਰੀਮਤੀ ਹਰਦੀਪ ਕੌਰ ਸਾਇੰਸ ਮਿਸਟਰੈੱਸ , ਪੰਜਾਬੀ ਮਿਸਟਰੈੱਸ , ਹਰਪ੍ਰੀਤ ਸਿੰਘ ਐਸ.ਐਸ ਮਾਸਟਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੈਡਮ ਗੁਰਵੀਰ ਕੌਰ ਨੇ ਟੀਚਰ ਫੈੱਸਟ 2025 ਬਲਾਕ ਟਾਂਡਾ-2 'ਚੋਂ ਪਹਿਲਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਖੇ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।