ਟਾਂਡਾ ਉੜਮੁੜ, 3 ਦਸੰਬਰ (ਦੀਪਕ ਬਹਿਲ)- ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਾਡਰੀ ਸਕੂਲ (ਲੜਕੀਆਂ) ਟਾਂਡਾ ਵਿਖੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਟੀਚਰ ਫੈਸਟ 2025 ਦੇ ਮੁਕਾਬਲੇ ਦੌਰਾਨ ਸਰਕਾਰੀ ਹਾਈ ਸਕੂਲ ਰਾਜਪੁਰ ਗਹੋਤ ਦੇ ਹਿੰਦੀ ਅਧਿਆਪਕਾਂ ਨੂੰ ਬਲਾਕ ਟਾਂਡਾ-2 ਪਹਿਲਾ ਸਥਾਨ ਹਾਸਲ ਕੀਤਾ ਹੈ | ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਹਰਦੀਪ ਸਿੰਘ ਅਤੇ ਡੀ.ਆਰ.ਸੀ ਨਰਿੰਦਰ ਭੱਟ ਦੀ ਅਗਵਾਈ ਵਿਚ ਹੋਏ ਟੀਚਰ ਫੈਸਟ ਦੌਰਾਨ ਬਲਾਕ ਟਾਂਡਾ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਵੱਖ-ਵੱਖ ਕੈਟਾਗਰੀਆਂ ਵਿਚ ਨੇ ਭਾਗ ਲਿਆ ਜਿਸ ਦੌਰਾਨ ਮੈਡਮ ਗੁਰਵੀਰ ਕੌਰ ਨੂੰ ਸਿੱਖਿਆ ਲਈ ਮਨੋਰੰਜਕ ਗਤੀਵਿਧੀਆਂ ਦੀ ਕੈਟਾਗਰੀ ਵਿਚ ਪਹਿਲਾ ਸਥਾਨ ਦਿੰਦੇ ਹੋਏ ਯਾਦਗਾਰੀ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਹਰਦੀਪ ਸਿੰਘ ਤੇ ਡੀ.ਆਰ.ਸੀ ਨਰਿੰਦਰ ਭੱਟ ਨੇ ਮੈਡਮ ਗੁਰਵੀਰ ਕੌਰ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਅਜਿਹੇ ਸਨਮਾਨ ਦੇਣ ਨਾਲ ਅਧਿਆਪਕਾਂ ਵਿਚ ਹੋਰ ਜ਼ਿਆਦਾ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਉਹ ਆਪਣੇ ਕੰਮ ਨੂੰ ਬਖ਼ੂਬੀ ਤਰੀਕੇ ਨਾਲ ਨੇਪਰੇ ਚਾੜ੍ਹਦੇ ਹਨ | ਉੱਧਰ ਦੂਸਰੇ ਪਾਸੇ ਸਰਕਾਰੀ ਹਾਈ ਸਕੂਲ ਰਾਜਪੁਰ ਗਹੋਤ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਤੇ ਸਮੁੱਚੇ ਸਟਾਫ਼ ਮੈਂਬਰਾਂ ਨੇ ਮੈਡਮ ਗੁਰਵੀਰ ਕੌਰ ਨੂੰ ਪਹਿਲਾ ਸਥਾਨ ਪ੍ਰਾਪਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ ਅਤੇ ਦੱਸਿਆ ਕਿ ਹੁਣ ਉਹ ਅਗਲੇ ਹਫ਼ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਫ਼ੈਸਟੀਵਲ ਵਿਚ ਭਾਗ ਲੈ ਕੇ ਬਲਾਕ ਟਾਂਡਾ-2 ਦੀ ਨੁਮਾਇੰਦਗੀ ਕਰਨਗੇ |