20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦਸੂਹਾ ਬਲਾਕ ਸੰਮਤੀ ਉਮੀਦਵਾਰ ਪੂਰੀ ਲੀਡ ਨਾਲ ਜਿੱਤਣਗੇ - ਵਿਧਾਇਕ ਘੁੰਮਣ

ਅਜੀਤ ਡੈਸਕ 04-12-2025
ਦਸੂਹਾ, 3 ਦਸੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਦੇ ਬਲਾਕ ਸੰਮਤੀ ਦੇ ਉਮੀਦਵਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਦਸੂਹਾ ਬਲਾਕ ਸੰਮਤੀ ਉਮੀਦਵਾਰ ਪੂਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਦੇਖ ਕੇ ਹੀ ਵੋਟ ਪਾ ਰਹੇ ਹਨ ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸੰਮਤੀ ਮੈਂਬਰ ਨਾਲਾਇਕ ਸਾਬਤ ਹੋਏ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਲੋਕ ਹਿਤਾਂ ਦੇ ਕੰਮ ਨਹੀਂ ਕੀਤੇ ਹੁਣ ਲੋਕ ਉਨ੍ਹਾਂ ਤੋਂ ਦਰ ਕਿਨਾਰਾ ਕਰ ਰਹੇ ਹਨ | ਵਿਧਾਇਕ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਲੋਕਾਂ ਵਿਚ ਖ਼ਤਮ ਹੋ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵੀ ਵੱਡੀ ਲੀਡ ਨਾਲ ਜਿੱਤਣਗੇ | ਇਸ ਸਮੇਂ ਜਗਮੋਹਨ ਸਿੰਘ ਬੱਬੂ ਘੁੰਮਣ, ਦਿਲਬਾਗ ਸਿੰਘ ਗਾਲੋਵਾਲ, ਬਲਦੇਵ ਸਿੰਘ ਬੁਧੋਬਰਕਤ, ਰਾਜੇਸ਼ ਪੰਡਿਤ, ਪਰਲੋਕ ਸਿੰਘ, ਕਮਲ ਮਾਲਵਾ, ਨਵਦੀਪ ਪਾਲ ਰਿੰਪਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰ ਤੇ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਦਿਲ ਦੇ ਰੋਗਾਂ ਦੀ ਜਾਂਚ ਲਈ ਮੁਫ਼ਤ ਕੈਂਪ 11 ਨੂੰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਬਿਜਲੀ ਆਰਡੀਨੈਂਸ 2025 ਖ਼ਿਲਾਫ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।