ਨੰਗਲ ਬਿਹਾਲਾਂ, 3 ਦਸੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਅਤੇ ਪਿ੍ੰਸੀਪਲ ਰੀਟਾ ਕੁਮਾਰੀ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਗੀਤਾ ਜੈਅੰਤੀ ਮਨਾਈ ਗਈ | ਇਸ ਮੌਕੇ ਮੈਡਮ ਭਾਵਨਾ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਉਪਦੇਸ਼ ਅਤੇ ਗੀਤਾ ਜਯੰਤੀ ਬਾਰੇ ਵਿਥਤਾਰ ਨਾਲ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਗੀਤਾ ਉਪਦੇਸ਼ ਸੰਬੰਧੀ ਨਾਟਕ ਦਾ ਮੰਚਨ ਕਰਕੇ ਇਸ ਦੀ ਅਹਿਮੀਅਤ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |