20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਧਾਇਕ ਜਿੰਪਾ ਨੇ 251 ਲਾਭਪਾਤਰੀਆਂ ਨੂੰ ਪੀ.ਐਮ. ਆਵਾਸ ਯੋਜਨਾ ਦੇ ਪ੍ਰਵਾਨਗੀ ਪੱਤਰ ਸੌਂਪੇ <br/>

ਅਜੀਤ ਡੈਸਕ 06-12-2025
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) 2.0 ਤਹਿਤ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਕੰਪਲੈਕਸ ਵਿਚ ਆਯੋਜਿਤ ਇਕ ਸਮਾਗਮ ਦੌਰਾਨ 251 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਵੰਡੇ | ਉਨਾਂ ਕਿਹਾ ਕਿ ਸਰਕਾਰ ਵੱਲੋਂ ਲਾਭਪਾਤਰੀਆਂ ਲਈ 6 ਕਰੋੜ 27 ਲੱਖ 50 ਹਜ਼ਾਰ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ | ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਸੰਵੇਦਨਸ਼ੀਲ ਅਗਵਾਈ ਸਦਕਾ ਸੂਬੇ ਦਾ ਹਿੱਸਾ ਵਧਿਆ ਹੈ, ਜਿਸ ਕਾਰਨ ਲੋੜਵੰਦ ਪਰਿਵਾਰਾਂ ਨੂੰ ਅਸਲ ਲਾਭ ਮਿਲ ਰਿਹਾ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਇਕ ਜਨਤਕ ਪ੍ਰਤੀਨਿਧੀ ਹੋਣ ਦੇ ਨਾਤੇ ਉਨਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚੇ | ਉਨਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਪ੍ਰਦਾਨ ਕਰਨਾ ਹੈ, ਅਤੇ ਹੁਸ਼ਿਆਰਪੁਰ ਨਗਰ ਨਿਗਮ ਵੱਲੋਂ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ | ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਰਕਾਰ ਵਲੋਂ ਪਹਿਲੀ ਕਿਸ਼ਤ ਵਜੋਂ 2 ਕਰੋੜ 51 ਲੱਖ ਰੁਪਏ ਦੀ ਸੀਮਾ ਨਗਰ ਨਿਗਮ ਦੇ ਖਾਤੇ 'ਚ ਜਮਾ ਕਰ ਦਿੱਤੀ ਗਈ ਹੈ | ਇਸ ਮੌਕੇ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੰਯੁਕਤ ਕਮਿਸ਼ਨਰ ਸੰਦੀਪ, ਸਹਾਇਕ ਕਮਿਸ਼ਨਰ ਅਜੇ ਕੁਮਾਰ, ਐਸ.ਈ ਸਤੀਸ਼ ਸੈਣੀ, ਐਮ.ਟੀ.ਪੀ ਲਖਵੀਰ, ਕਾਰਜਕਾਰੀ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਕੌਂਸਲਰ ਜਸਵਿੰਦਰ ਕਾਲਾ, ਗੁਰਪ੍ਰੀਤ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਮੁਕੇਸ਼ ਮੱਲ, ਜਤਿੰਦਰ ਕੌਰ, ਮੀਨਾ ਕੁਮਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਸਾਰੇ 82 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ <br/> ਅਗਲੀ ਖ਼ਬਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਵਲੋਂ ਅਕਾਲੀ ਉਮੀਦਵਾਰਾਂ ਦੀ ਚੋਣ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।