17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਫ਼ਰੰਟ ਅਕਾਲੀ ਦਲ (ਪੁਨਰ ਸੁਰਜੀਤ) ਦਾ ਦੇਵੇਗਾ ਸਾਥ-ਫੁਗਲਾਣਾ <br/>

ਅਜੀਤ ਡੈਸਕ 07-12-2025
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਦੱਸਿਆ ਕਿ ਇਸ ਵਾਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਆਪਣੀ ਹਮਿਖ਼ਆਲੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਮਿਲ ਕੇ ਆਪਣੀ ਅਹਿਮ ਭੂਮਿਕਾ ਨਿਭਾਏਗਾ ਅਤੇ ਚੰਗੇ ਤੇ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਦੀ ਡਟ ਕੇ ਹਮਾਇਤ ਕਰੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪਿਛਲੀਆਂ ਪੰਚਾਇਤੀ ਚੋਣਾਂ ਵਿਚ ਕੀਤੀਆਂ ਧਾਂਦਲੀਆਂ ਨਾਲ ਪਿੰਡਾਂ 'ਚ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚਲੀਆਂ ਗਈਆਂ ਸਨ, ਪਰ ਇਹ ਸੁਭਾਅ ਇਹਨਾਂ ਚੋਣਾਂ ਵਿਚ ਡਟ ਕੇ ਸਰਕਾਰ ਦੀ ਮੁਖ਼ਾਲਫ਼ਤ ਅਤੇ ਮਨ ਮਾਨੀਆਂ ਨੂੰ ਨੱਥ ਪਾਈ ਜਾਵੇਗੀ ਅਤੇ ਹਰ ਪਿੰਡ ਹਰ ਕਸਬੇ ਵਿਚ ਆਪਣੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਅਤੇ ਬਿਨਾਂ ਕਿਸੇ ਲਾਲਚ ਲੋਭ ਅਤੇ ਸਰਕਾਰ ਦੇ ਲਾਰਿਆਂ ਤੋਂ ਬਚਣ ਲਈ ਪ੍ਰੇਰਿਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਜਗਤਾਰ ਸਿੰਘ ਭੁੰਗਰਨੀ, ਜਸਵਿੰਦਰ ਸਿੰਘ ਸੰਘਾ, ਗੁਰਦਿਆਲ ਸਿੰਘ ਜਲਵੇੜਾ, ਵਰਿੰਦਰ ਸਿੰਘ ਭਿੰਡਰ, ਮਾ. ਮਲਕੀਤ ਸਿੰਘ ਪੰਡੋਰੀ ਕੱਦ, ਅਜੀਤ ਸਿੰਘ ਖਨੌੜਾ ਅਤੇ ਜਗਦੇਵ ਸਿੰਘ ਕੂਕੋਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਦੇ ਫ਼ੈਸਲਿਆਂ ਦਾ ਵਿਰੋਧ <br/> ਅਗਲੀ ਖ਼ਬਰ ਨੈਸ਼ਨਲ ਵੇਟਲਿਫਟਿੰਗ ਮੁਕਾਬਲਿਆਂ 'ਚ ਜੇਤੂਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।