17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

69ਵੀਆਂ ਨੈਸ਼ਨਲ ਖੇਡਾਂ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਨੰਦਾਚੌਰ ਦੇ ਵਿਦਿਆਰਥੀ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਦਿਆਰਥੀ 69ਵੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ 14 ਵਿਚ ਸ਼ਾਟ ਪੁੱਟ ਅਤੇ ਡਿਸਕਸ ਥਰੋ ਵਿਚ ਕਾਂਸੀ ਦਾ ਤਗਮਾ ਹਾਸਿਲ ਕਰਦਾ ਹੋਇਆ | <br/> 07-12-2025
ਬੁੱਲ੍ਹੋਵਾਲ, 6 ਦਸੰਬਰ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਰਹਿਨੁਮਾਈ ਅਤੇ ਪਿ੍ੰ. ਹਰਕੀਰਤ ਕੌਰ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਦਿਆਰਥੀ ਜਿੱਥੇ ਪੜ੍ਹਾਈ 'ਚ ਮੱਲ੍ਹਾਂ ਮਾਰ ਰਹੇ ਹਨ ਹਨ | ਉੱਥੇ ਹੀ ਅੰਤਰਰਾਸ਼ਟਰੀ ਪੱਧਰ ਤੱਕ ਦੀਆਂ ਖੇਡਾਂ ਵਿਚ ਵੀ ਤਾਰਿਆਂ ਵਾਂਗ ਚਮਕ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ. ਹਰਕੀਰਤ ਕੌਰ ਨੇ ਦੱਸਿਆ ਕਿ ਇਸੀ ਹੀ ਲੜੀ ਨੂੰ ਅੱਗੇ ਤੋਰਦਿਆਂ ਸਕੂਲ ਦੇ ਇੱਕ ਹੋਣਹਾਰ ਵਿਦਿਆਰਥੀ ਏਕਮਜੋਤ ਸਿੰਘ ਨੇ ਹਾਲ ਹੀ ਵਿਚ ਹੋਈਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ 14 ਵਿਚ ਸ਼ਾਟਪੁੱਟ ਅਤੇ ਡਿਸਕਸ ਥਰੋ ਵਿਚ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ, ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਇਹ ਵਿਦਿਆਰਥੀ ਨੈਸ਼ਨਲ ਪੱਧਰ ਤੱਕ ਖੇਡ ਕੇ ਸਕੂਲ ਨੂੰ ਬਹੁਤ ਸਾਰੀਆਂ ਪੁਜ਼ੀਸ਼ਨਾਂ ਹਾਸਲ ਕਰਵਾ ਚੁੱਕਾ ਹੈ | ਇਸ ਵਿਸ਼ੇਸ਼ ਜਿੱਤ ਹਾਸਲ ਕਰਨ ਤੇ ਵਿਦਿਆਰਥੀ ਏਕਮਜੋਤ ਸਿੰਘ, ਅਧਿਆਪਕਾਂ ਉਸ ਦੇ ਮਾਤਾ-ਪਿਤਾ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਰਮਨੀਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਭੇਜੀ | ਉਨ੍ਹਾਂ ਕਿਹਾ ਕਿ ਸਕੂਲ ਦੀ ਇਸ ਕਾਮਯਾਬੀ ਪਿੱਛੇ ਚੀਫ਼ ਖ਼ਾਲਸਾ ਦੀਵਾਨ ਦੀ ਸਮੂਹ ਮੈਨੇਜਿੰਗ ਕਮੇਟੀ, ਸਕੂਲ ਮੈਂਬਰ ਇੰਚਾਰਜਾਂ ਉਜਾਗਰ ਸਿੰਘ, ਹਿੰਮਤ ਸਿੰਘ, ਅਵਤਾਰ ਸਿੰਘ ਕਪੂਰ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ, ਸਕੂਲ ਸਟਾਫ਼ ਅਤੇ ਮਾਪਿਆਂ ਦਾ ਪੂਰਨ ਸਹਿਯੋਗ ਹੈ | ਪਿ੍ੰਸੀਪਲ ਹਰਕੀਰਤ ਕੌਰ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਵਿਚ ਨਿਪੁੰਨ ਬਣਾਉਣ ਲਈ ਸਕੂਲ ਦੁਆਰਾ ਸਮੇਂ ਸਮੇਂ ਤੇ ਵੱਖ-ਵੱਖ ਕੋਚਾਂ ਦਾ ਯੋਗ ਪ੍ਰਬੰਧ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਕੱਲਰ ਖ਼ਾਲਸਾ ਸੀਨੀ: ਸੈਕੰ: ਸਕੂਲ ਹਰਿਆਣਾ ਦੀ ਗਰਾਊਂਡ 'ਚ ਦੁਕਾਨਾਂ ਬਣਾਉਣ ਦਾ ਵਿਰੋਧ <br/> ਅਗਲੀ ਖ਼ਬਰ ਗੜ੍ਹਸ਼ੰਕਰ 'ਚ ਟ੍ਰੈਫਿਕ ਸਮੱਸਿਆ ਕਾਰਨ ਲੋਕ ਘੰਟਿਆਂਬੱਧੀ ਜਾਮ 'ਚ ਫਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।