16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵੁਆਇਸ ਲੈਸ ਸੈਕਿੰਡ ਇਨਿੰਗ ਹੋਮ ਵਲੋਂ ਚੌਥੀ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 08-12-2025
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਵੁਆਇਸ ਲੈਸ ਸੈਕਿੰਡ ਇਨਿੰਗ ਹੋਮ ਵੱਲੋਂ ਚੌਥੀ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਹਾਜ਼ਰ ਹੋਏ | ਇਸ ਮੌਕੇ ਸੰਸਥਾ ਦੇ ਪ੍ਰਧਾਨ ਨਵੀਨ ਗਰੋਵਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਰੈਲੀ ਕੱਢਣ ਦਾ ਇਕ ਹੀ ਮਕਸਦ ਹੈ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਬੇਜੁਬਾਨਾ ਦੇ ਉੱਤੇ ਤਸ਼ੱਦਦ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਮੇਂ-ਸਮੇਂ ਸਿਰ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਬੇਜੁਬਾਨਾਂ ਨੂੰ ਮਾਰਨਾ ਜਾਂ ਕੋਈ ਜਹਿਰਲੀ ਚੀਜ਼ ਪਾਉਣਾ ਸਭ ਤੋਂ ਵੱਡਾ ਜੁਰਮ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਸ ਵੇਲੇ 100 ਦੇ ਕਰੀਬ ਬੇਜੁਬਾਨ ਜਾਨਵਰ ਹਨ ਜਿਨਾਂ ਦੀ ਉਹ ਦੇਖਰੇਖ ਕਰਦੇ ਹਨ | ਰੈਲੀ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੱਕ ਜਿੰਨੀ ਵਾਰ ਵੀ ਉਨ੍ਹਾਂ ਨੇ ਟੀਮ ਨੂੰ ਬੇਜੁਬਾਨ ਪਸ਼ੂਆਂ ਦੀ ਦੇਖ ਰੇਖ ਲਈ ਕਿਹਾ ਗਿਆ ਤਾਂ ਸਭ ਤੋਂ ਪਹਿਲਾਂ ਇਹ ਮਦਦ ਲਈ ਆਏ ਹਨ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐਡਵੋਕੇਟ ਸੰਦੀਪ ਕੁਮਾਰ, ਵਿਕਾਸ ਜੌਲੀ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹੇ 'ਚ 662 ਉਮੀਦਵਾਰ ਚੋਣ ਮੈਦਾਨ 'ਚ <br/> ਅਗਲੀ ਖ਼ਬਰ ਰਾਜਵਿੰਦਰ ਕੌਰ ਨਰਵਾਲ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।