17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸਰ ਮਾਰਸ਼ਲ ਸਕੂਲ ਵਿਖੇ ਸਾਲਾਨਾ ਸਮਾਗਮ ਦੌਰਾਨ ਸ਼ਾਨਦਾਰ ਵਿਦਿਆਰਥੀਆ ਨੂੰ ਇਨਾਮਾਂ ਦੀ ਵੰਡ ਕਰਦੇ ਸਮੇਂ ਐਮ. ਡੀ. ਰਜਿੰਦਰ ਸਿੰਘ ਮਾਰਸ਼ਲ, ਸਕੂਲ ਦਾ ਸਟਾਫ਼ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ | ਤਸਵੀਰ : ਭਗਵਾਨ ਸਿੰਘ ਸੈਣੀ <br/> 08-12-2025
ਟਾਂਡਾ ਉੜਮੁੜ, 7 ਦਸੰਬਰ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ ਹੇਠ ਸਕੂਲ ਦਾ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਬੱਚਿਆਂ ਨੇ ਆਪਣਾ ਹੁਨਰ ਦਿਖਾਉਂਦੇ ਹੋਏ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਅਤੇ ਸਮਾਜ ਨੂੰ ਸੇਧ ਦੇਣ ਵਾਲੇ ਨਾਟਕ ਪੇਸ਼ ਕੀਤੇ ਗਏ | ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਦੌਰਾਨ ਭੰਗੜੇ ਅਤੇ ਗਿੱਧੇ ਨੇ ਸਮਾਗਮ ਵਿਚ ਮੌਜੂਦ ਸਰੋਤਿਆਂ ਦਾ ਖ਼ੂਬ ਮਨੋਰੰਜਨ ਕੀਤਾ | ਇਸ ਸਮਾਗਮ ਵਿਚ ਹਰਮੀਤ ਸਿੰਘ ਅÏਲਖ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਰਜੇਸ਼ ਅਰੋੜਾ, ਲੰਬਰਦਾਰ ਬਲਜੀਤ ਸਿੰਘ, ਜਗਤਾਰ ਸਿੰਘ ਸਲੇਮਪੁਰ, ਬਲਕਾਰ ਸਿੰਘ, ਡਾਇਰੈਕਟਰ ਗੌਰਵ ਸ਼ਰਮਾ, ਸਤਿਨਾਮ ਸਿੰਘ ਉੱਪਲ ਹਲਕਾ ਇੰਚਾਰਜ ਟਾਂਡਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਜਿੰਦਰ ਸਿੰਘ ਮਾਰਸ਼ਲ ਨੇ ਸਰ ਮਾਰਸ਼ਲ ਐਜੂਕੇਸ਼ਨ ਸੁਸਾਇਟੀ ਦੇ 25 ਸਾਲ ਪੂਰੇ ਹੋਣ ਤੇ ਸਾਰੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੇ ਵਿੱਦਿਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਮੈਡਮ ਗਾਇਤ੍ਰੀ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਕੁਲਵੀਰ ਸਿੰਘ, ਓਾਕਾਰ ਸਿੰਘ, ਬਲਦੇਵ ਸਿੰਘ, ਮਨੀਸ਼ ਸਿੰਘ, ਕੁਸ਼ਦੀਪ ਕੌਰ, ਭਾਵਨਾ, ਪਿ੍ਅੰਕਾ, ਸਿਮਰਨਜੀਤ ਕੌਰ, ਹਰਮਨਪ੍ਰੀਤ ਕੌਰ, ਅਮਨਦੀਪ ਕੌਰ, ਅੰਮਿ੍ਤ ਕੌਰ, ਟੀਨਾ, ਨਿਸ਼ਾ, ਸੰਦੀਪ ਕੌਰ, ਅਮਨਦੀਪ ਕੌਰ, ਰਣਜੀਤ ਕੌਰ, ਪ੍ਰਭਜੀਤ ਕੌਰ ਆਦਿ ਸਟਾਫ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਤਲਵਾੜਾ ਦੇ 15 ਜ਼ੋਨਾਂ ਵਿਚ ਮੁਕਾਬਲਾ ਤਿਕੋਣਾ ਬਣਿਆ ਅਗਲੀ ਖ਼ਬਰ 92 ਸਾਲਾ ਪਰਸਾ ਸਿੰਘ ਸਿਕੰਦਰਪੁਰੀਏ ਨੇ ਲੰਬੀ ਛਾਲ ਤੇ 100 ਮੀਟਰ ਦੌੜ 'ਚ ਜਿੱਤੇ ਸੋਨ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।