17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਪੁਰਬ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 08-12-2025
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਾਹਿਬ ਗਿਆਨੀ ਹਰਪਾਲ ਸਿੰਘ ਫ਼ਤਿਹਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਸ਼ਹੀਦਾਂ ਦੇ ਇਤਿਹਾਸ ਸੁਣਾ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਭਾਈ ਸਤਨਾਮ ਸਿੰਘ ਚਵੰਡਾ ਦੇ ਢਾਡੀ ਜਥਾ ਨੇ ਜੋਸ਼ੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਗੁਰੂ ਘਰ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤਿ੍ਗ ਕਮੇਟੀ ਮੈਂਬਰ ਅਤੇ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਪਹੁੰਚੇ ਜਥਿਆਂ ਦਾ ਸਨਮਾਨ ਕਰਦਿਆਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਰਿੰਦਰ ਸਿੰਘ, ਤੀਰਥ ਸਿੰਘ ਰੱਤੂ ਕੈਨੇਡਾ, ਜੇ.ਪੀ. ਸਿੰਘ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਡਾ. ਹਰਵਿੰਦਰ ਸਿੰਘ ਬਾਠ, ਅਮਨਦੀਪ ਸਿੰਘ ਬੈਂਸ, ਭੁਪਿੰਦਰ ਸਿੰਘ ਰਾਜੂ ਘਈ, ਸਰਬਪਾਲ ਸਿੰਘ ਸਹੋਤਾ, ਬੀਬੀ ਦਵਿੰਦਰ ਕੌਰ ਰਾਏ, ਬੀਬੀ ਜਸਵੀਰ ਕੌਰ ਬਜਾਜ ਤੇ ਸੰਗਤਾਂ ਹਾਜ਼ਰ ਹੋਈਆਂ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਮੁੱਦਿਆਂ ਲਈ ਪਹਿਰਾ ਦਿੱਤਾ-ਆਗੂ <br/> ਅਗਲੀ ਖ਼ਬਰ ਕੰਢੀ ਖੇਤਰ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ - ਗੇਰਾ, ਟਿੰਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।