17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਘੁੰਮਣ ਦੀ ਅਗਵਾਈ ਹੇਠ ਉਮੀਦਵਾਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਨਤਮਸਤਕ ਹੋਏ <br/>

ਅਜੀਤ ਡੈਸਕ 08-12-2025
ਦਸੂਹਾ, 7 ਦਸੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਸੋਮਾ ਦੇਵੀ ਅਤੇ ਬਲਾਕ ਸੰਮਤੀ ਉਮੀਦਵਾਰ ਮਨਜੀਤ ਕੌਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਸੰਤ ਬਾਬਾ ਜਸਪਾਲ ਸਿੰਘ ਕੋਲੋਂ ਆਸ਼ੀਰਵਾਦ ਲਿਆ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤੇ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਸੰਸਾਰਪੁਰ ਜ਼ੋਨ ਅਤੇ ਬਲਾਕ ਸੰਮਤੀ ਪਨਵਾਂ ਜ਼ੋਨ ਤੋ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ | ਉਨ੍ਹਾਂ ਕਿਹਾ ਕਿ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਹਰੇਕ ਮੈਦਾਨ ਚ ਜਿੱਤ ਮਿਲਦੀ ਹੈ | ਉਨ੍ਹਾਂ ਕਿਹਾ ਕਿ ਦਸੂਹਾ ਬਲਾਕ ਸੰਮਤੀ ਉਮੀਦਵਾਰ ਪੂਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਦੇਖ ਕੇ ਹੀ ਵੋਟ ਪਾ ਰਹੇ ਹਨ ਜੋ ਕਿ ਆਪਣੇ ਆਪ ਵਿਚ ਇੱਕ ਮਿਸਾਲ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸੰਮਤੀ ਮੈਂਬਰਾਂ ਨੇ ਲੋਕ ਹਿਤਾਂ ਦੇ ਕੰਮ ਨਹੀਂ ਕੀਤੇ ਹੁਣ ਲੋਕ ਉਨ੍ਹਾਂ ਤੋਂ ਦਰ ਕਿਨਾਰਾ ਕਰ ਰਹੇ ਹਨ | ਵਿਧਾਇਕ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਲੋਕਾਂ 'ਚ ਖ਼ਤਮ ਹੋ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵੀ ਵੱਡੀ ਲੀਡ ਨਾਲ ਜਿੱਤਣਗੇ | ਇਸ ਸਮੇਂ ਬਲਕਾਰ ਸਿੰਘ ਪਨਵਾਂ, ਅਮਰੀਕ ਸਿੰਘ, ਪ੍ਰਦੀਪ ਸਿੰਘ, ਸਪਿੰਕਾ ਬਲਾਕ ਪ੍ਰਧਾਨ ਨਿੱਕੂਚੱਕ, ਗੁਰਪ੍ਰੀਤ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕ ਦਲਜਿੰਦਰ ਸਿੰਘ 'ਪਾ੍ਰਈਡ ਆਫ਼ ਸਕੂਲ' ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਬਾਬਾ ਬੁੱਧ ਸਿੰਘ ਢਾਹਾਂ ਦੇ 100 ਸਾਲਾ ਜਨਮ ਦਿਨ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਵਿਖੇ ਵਿਸ਼ਾਲ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।