ਟਾਂਡਾ ਉੜਮੁੜ, 8 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਕੁਰਾਲਾ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਹਿਚਾਣ ਠੇਕੇਦਾਰ ਨਿਰਮਲ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਪਿੰਡ ਸੋਹੀਆਂ ਵਜੋਂ ਹੋਈ ਹੈ | ਇਹ ਹਾਦਸਾ ਦੁਪਹਿਰ ਕਰੀਬ 12.30 ਵਜੇ ਉਸ ਸਮੇਂ ਵਾਪਰਿਆ ਜਦੋਂ ਟਾਂਡਾ ਤੋਂ ਆਪਣੇ ਵਾਪਸ ਪਿੰਡ ਪਰਤ ਰਹੇ ਠੇਕੇਦਾਰ ਨਿਰਮਲ ਸਿੰਘ ਦਾ ਮੋਟਰਸਾਈਕਲ ਸੜਕ 'ਤੇ ਜਾ ਰਹੀ ਕਾਰ ਦੀ ਲਪੇਟ ਵਿਚ ਆ ਗਿਆ | ਹਾਦਸਾ ਏਨਾ ਭਿਆਨਕ ਸੀ ਕਿ ਠੇਕੇਦਾਰ ਨਿਰਮਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਟਾਂਡਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ |