16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ

ਅਜੀਤ ਡੈਸਕ 09-12-2025
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਹੋਈ ਇਕ ਸੜਕ ਦੁਰਘਟਨਾ 'ਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ਬਾਹਲਾ ਦੇ ਵਾਸੀ ਤਜਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਪਿਤਾ ਨਿਰਮਲ ਸਿੰਘ ਆਪਣੀ ਪਤਨੀ ਸੁਰਿੰਦਰ ਕੌਰ ਨਾਲ ਸਕੂਟਰੀ 'ਤੇ ਗੜ੍ਹਦੀਵਾਲਾ ਤੋਂ ਵਾਪਸ ਪਿੰਡ ਆ ਰਹੇ ਸਨ | ਇਸ ਦੌਰਾਨ ਪਿੰਡ ਸਰਹਾਲਾ ਦੇ ਨਜ਼ਦੀਕ ਇਕ ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਉਸਨੇ ਦੱਸਿਆ ਕਿ ਉਸਦੇ ਮਾਤਾ ਪਿਤਾ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਮਾਤਾ ਦੀ ਮੌਤ ਹੋ ਗਈ | ਥਾਣਾ ਗੜ੍ਹਦੀਵਾਲਾ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ ਅਗਲੀ ਖ਼ਬਰ ਸਕੂਲੀ ਬੱਸ ਤੇਜ਼ ਰਫ਼ਤਾਰ ਚਲਾਉਣ ਵਾਲੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।