ਦਸੂਹਾ, 8 ਦਸੰਬਰ (ਭੁੱਲਰ)- ਅੱਜ ਦਸੂਹਾ ਵਿਖੇ ਸੰਯੁਕਤ ਮੋਰਚਾ ਵਲੋਂ 2025 ਬਿਜਲੀ ਸੋਧ ਬਿਲ ਦੀਆਂ ਕਾਪੀਆਂ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਾੜੀਆਂ ਗਈਆਂ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 2025 ਬਿਜਲੀ ਸੋਧ ਬਿੱਲਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਜੋ ਖੇਤੀ ਬਿੱਲਾਂ ਨੂੰ ਕਿਸਾਨਾਂ ਨੇ ਰੱਦ ਕਰਵਾਇਆ ਸੀ, ਇਹ ਬਿੱਲ ਵੀ ਨਾਲ ਸੀ ਤੇ ਸੰਯੁਕਤ ਕਿਸਾਨ ਮੋਰਚੇ ਭਾਰਤ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਜੋ ਪ੍ਰੀਪੇਡ ਮੀਟਰ ਲੱਗ ਰਹੇ ਹਨ, ਉਹ ਲੋਕ ਮਾਰੂ ਹਨ | ਇਸ ਲਈ ਸੰਯੁਕਤ ਮੋਰਚਾ ਇਸ ਦਾ ਵਿਰੋਧ ਕਰਦਾ ਹੈ | ਉਨ੍ਹਾਂ ਚਿਤਾਵਨੀ ਦੰਦਿਆਂ ਕਿਹਾ ਕਿ ਬਿਜਲੀ ਸੋਧ ਬਿਲ ਨੂੰ ਵਾਪਸ ਲਿਆ ਜਾਵੇ ਨਹੀਂ ਤਾਂ ਇਸ ਸੰਘਰਸ਼ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਮਹਿਤਾਬ ਸਿੰਘ ਹੁੰਦਲ, ਗੁਰਪ੍ਰੀਤ ਸਿੰਘ ਸੰਧੂ, ਜਗਮੋਹਨ ਸਿੰਘ, ਕਸ਼ਮੀਰ ਸਿੰਘ, ਜੱਜ ਸਿੰਘ, ਜਸਵੀਰ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਪੈਨਸ਼ਨਰ ਵੈੱਲਫੇਅਰ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ, ਰਾਮ ਸਰਨ ਪਰਾਸ਼ਰ, ਗੁਰਪਾਲ ਸਿੰਘ, ਦਲਜੀਤ ਸਿੰਘ, ਜਗੀਰ ਸਿੰਘ, ਲਖਵਿੰਦਰ ਸਿੰਘ, ਦਿਲਬਾਗ ਸਿੰਘ, ਜਗਦੀਪ ਸਿੰਘ, ਗੁਰਦੇਵ ਸਿੰਘ, ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ |
ਸੰਯੁਕਤ ਮੋਰਚਾ ਵਲੋਂ 2025 ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ <br/>
ਅਜੀਤ ਡੈਸਕ
09-12-2025