ਦਸੂਹਾ, 8 ਦਸੰਬਰ (ਭੁੱਲਰ)- ਯੂਥ ਅਕਾਲੀ ਦਲ ਦਸੂਹਾ ਦੇ ਸਰਕਲ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਵੱਲੋਂ ਬਲਾਕ ਸੰਮਤੀ ਜੋਨ ਉਸਮਾਨ ਸ਼ਹੀਦ ਤੋਂ ਅਕਾਲੀ ਦਲ ਦੇ ਉਮੀਦਵਾਰ ਤਰਲੋਕ ਸਿੰਘ ਚੀਮਾ ਅਤੇ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਿਕਾ ਚੀਮਾ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚੱਲਦਿਆਂ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣਗੇ ਤੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ ਕੀਤੇ ਵਿਕਾਸ ਕਾਰਜਾਂ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਹਦ ਇੱਕੋ ਇੱਕ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਲੋਕ ਭਲਾਈ ਦੇ ਕੰਮ ਕੀਤੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ | ਇਸ ਮੌਕੇ ਮਨਜੀਤ ਸਿੰਘ ਘੁੰਮਣ, ਸਰਪੰਚ ਲਾਲ ਸਿੰਘ, ਲਵਦੀਪ ਸਿੰਘ ਚੰਡੀ ਦਾਸ, ਹਰਸ਼ ਘੁੰਮਣ, ਓੰਕਾਰ ਸਿੰਘ ਘੁੰਮਣ, ਹਰਮਨ ਸਿੰਘ ਚੀਮਾ, ਦਲੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |