16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਕਾਂਸੀ ਦਾ ਤਗਮਾ

ਅਜੀਤ ਡੈਸਕ 09-12-2025
ਮੁਕੇਰੀਆਂ, 8 ਦਸੰਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਰਾਜ ਪੱਧਰ ਦੇ ਮੁੱਕੇਬਾਜ਼ੀ ( ਭਾਰ 69) ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਦੱਸਣਯੋਗ ਹੈ ਕਿ ਇਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੀਆਂ 20 ਵਿਦਿਆਰਥਣਾਂ ਨੇ ਭਾਗ ਲਿਆ, ਜਿਸ ਵਿਚੋਂ ਮੁਸਕਾਨ (ਪੁੱਤਰੀ ਮਾਤਾ ਰੇਖਾ ਰਾਣੀ ਅਤੇ ਪਿਤਾ ਜਸਵੀਰ ਸਿੰਘ) ਨੇ ਕਾਂਸੀ ਦਾ ਤਗਮਾ ਜਿੱਤ ਕੇ ਪੂਰੇ ਇਲਾਕੇ ਵਿਚ ਸਕੂਲ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਚਮਕਾਇਆ | ਇਸ ਮੌਕੇ 'ਤੇ ਪਿ੍ੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਰਾਜਦੀਪ ਕੌਰ , ਜੇਤੂ ਰਹਿਣ ਵਾਲੀ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਹੋਰ ਉਪਲਬਧੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਰਾਜ ਕੁਮਾਰ ਵਲੋਂ ਉਮੀਦਵਾਰ ਚਰਨਜੀਤ ਸਿੰਘ ਬੰਟੀ ਮੈਲੀ ਦੇ ਹੱਕ 'ਚ ਪ੍ਰਚਾਰ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਸਰਕਲ ਦਸੂਹਾ ਦੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।