16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬੀਣੇਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁੱਚਾ ਰਾਮ ਦੇ ਹੱਕ 'ਚ ਲਾਲੀ ਨੇ ਕੀਤੀ ਮੀਟਿੰਗ <br/>

ਅਜੀਤ ਡੈਸਕ 09-12-2025
ਬੀਣੇਵਾਲ, 8 ਦਸੰਬਰ (ਬੈਜ ਚੌਧਰੀ)-ਜ਼ਿਲ੍ਹਾ ਪ੍ਰੀਸ਼ਦ ਚੋਣ ਹਲਕਾ ਬੀਣੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੱੁਚਾ ਰਾਮ ਬਿਲੜੋਂ ਦੇ ਹੱਕ 'ਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਮੀਟਿੰਗ ਕੀਤੀ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ 'ਚ ਪੈਂਦੇ ਸਾਰੇ ਜ਼ੋਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਹਲਕੇ 'ਚ ਸੱਤਾ ਵਿਰੋਧੀ ਲਹਿਰ ਹੈ, ਜਿਸ ਦਾ ਸਿੱਧਾ ਲਾਭ ਕਾਂਗਰਸੀ ਉਮੀਦਵਾਰਾਂ ਨੂੰ ਹੋਵੇਗਾ | ਲਾਲੀ ਨੇ ਕਿਹਾ ਸੂਬੇ 'ਚ ਅਮਨ-ਕਾਨੂੰਨ ਦੀ ਹਾਲਤ ਬਦਤਰ ਹੈ ਤੇ ਵਿਕਾਸ ਕਿਧਰੇ ਦਿਖਾਈ ਨਹੀਂ ਦੇ ਰਿਹਾ, ਭਿ੍ਸ਼ਟਾਚਾਰ ਜੋਰਾਂ 'ਤੇ ਹੈ |

ਪਿਛਲੀ ਖ਼ਬਰ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਜਿਤਾਉਣਗੇ 'ਆਪ' ਦੇ ਉਮੀਦਵਾਰ- ਆਗੂ <br/> ਅਗਲੀ ਖ਼ਬਰ ਪੰਜਾਬ ਨੂੰ ਦੁਬਾਰਾ ਸੁਨਹਿਰੀ ਦੌਰ 'ਚ ਲਿਆਉਣ ਦੇ ਕਾਂਗਰਸ ਸਮਰੱਥ - ਸਰਬਜੋਤ ਸਾਬੀ, ਮਿਨਹਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।