16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦਿੱਲੀ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਕੁੜੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ <br/>

ਅਜੀਤ ਡੈਸਕ 09-12-2025
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਪੁਰਹੀਰਾਂ ਵਿਖੇ ਕਰਵਾਏ ਗਏ 7ਵੇਂ ਗਵਨ ਰਵਾਲ ਬਾਸਕਟਬਾਲ ਟੂਰਨਾਮੈਂਟ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਕੁੜੀਆਂ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਇਸ ਟੂਰਨਾਮੈਂਟ 'ਚ ਸਕੂਲ ਦੀ ਖਿਡਾਰਨਾਂ ਨੇ ਚੰਗੇ ਤਾਲਮੇਲ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ | ਜੇਤੂ ਟੀਮ 'ਚ ਦਿਵਿਆਸ਼ੀ, ਅਵੰਤਿਕਾ, ਪਵਨੀਤ, ਹਿਮਾਂਸ਼ੀ, ਵੈਸ਼ਨਵੀ, ਰਾਧਿਕਾ ਅਤੇ ਨਮਿਤਾ ਨੇ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਟੀਮ ਦੀ ਚੰਗੀ ਕਾਰਗੁਜ਼ਾਰੀ ਲਈ ਸਕੂਲ ਪ੍ਰਬੰਧਨ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਸਕੂਲ ਦੇ ਪਿ੍ੰ. ਮਾਰਿਆ ਜਾਨ ਨੇ ਟੀਮ ਦੀ ਜਿੱਤ 'ਤੇ ਟੀਮ ਦੀ ਮਿਹਨਤ ਅਤੇ ਕੋਚ ਦੇ ਚੰਗੇ ਮਾਰਗ ਦਰਸ਼ਨ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰਜ਼ ਅਨੁਜ ਤੋਲਾ ਅਤੇ ਅਮਿਤ ਤੋਲਾ ਨੇ ਵੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਕੁੜੀਆਂ ਦੀ ਲਗਨ ਅਤੇ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ 'ਚ ਵੀ ਕੁੜੀਆਂ ਦੀ ਟੀਮ ਹੋਰ ਉਤਸ਼ਾਹ ਨਾਲ ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰਨਗੀਆਂ | ਉਨ੍ਹਾਂ ਇਸ ਜਿੱਤ ਦਾ ਸਿਹਰਾ ਬਾਸਕਟਬਾਲ ਕੋਚ ਨਵਦੀਪ ਸਿੰਘ ਨੂੰ ਦਿੱਤਾ |

ਪਿਛਲੀ ਖ਼ਬਰ ਰਿਆਤ ਬਾਹਰਾ ਕਾਲਜ 'ਚ ਵਿਸ਼ਵ ਏਡਜ਼ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਨੌਜਵਾਨਾਂ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ 11000 ਰੁਪਏ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।