16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਰਕਾਰੀ ਕਾਲਜ 'ਚ ਸ਼ਸਤਰ ਸੈਨਾ ਝੰਡਾ ਦਿਵਸ ਮਨਾਇਆ

ਅਜੀਤ ਡੈਸਕ 09-12-2025
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਗਗਨਦੀਪ ਚੀਮਾ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਵਿਜੇ ਕੁਮਾਰ ਦੇ ਸਹਿਯੋਗ ਨਾਲ ਸ਼ਸਤਰ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਦਿਵਸ ਦੇ ਸਬੰਧ ਵਿਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਵਿਜੇ ਕੁਮਾਰ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਇਸ ਦਿਵਸ ਦਾ ਸਬੰਧ ਦੇਸ਼ ਦੀਆਂ ਤਿੰਨੇ ਸੈਨਾਵਾਂ ਜਲ, ਥਲ ਤੇ ਵਾਯੂ ਸੈਨਾ ਨਾਲ ਹੈ ਜਿਹੜੀਆਂ ਕਿ ਹਰ ਸਮੇਂ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿੰਦੀਆਂ ਹਨ, ਜਿਨ੍ਹਾਂ ਕਰਕੇ ਅਸੀਂ ਦੇਸ਼ ਵਿਚ ਸੁਰੱਖਿਅਤ ਅਤੇ ਆਜ਼ਾਦ ਹਾਂ | ਇਸ ਲਈ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਪ੍ਰਤੀ, ਉਨ੍ਹਾਂ ਦੇ ਪਰਿਵਾਰ ਪ੍ਰਤੀ ਬਣਦੇ ਫ਼ਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਈਏ, ਕਿਉਂਕਿ ਜੋ ਫ਼ਰਜ਼ ਉਹ ਦੇਸ਼ ਦੀਆਂ ਸੇਵਾਵਾਂ ਤੇ ਹਰ ਸਮੇਂ ਡਿਊਟੀ ਦਿੰਦੇ ਹੋਏ ਸਾਡੇ ਪ੍ਰਤੀ ਨਿਭਾ ਰਹੇ ਹਨ, ਉਸੇ ਤਰ੍ਹਾਂ ਦੀਆਂ ਭਾਵਨਾਵਾਂ ਉਨ੍ਹਾਂ ਪ੍ਰਤੀ ਸਾਨੂੰ ਵੀ ਰੱਖਣੀਆਂ ਚਾਹੀਦੀਆਂ ਹਨ | ਇਸ ਮੌਕੇ ਐਨ.ਐਸ.ਐਸ. ਟੀਮ ਦੇ ਮੈਂਬਰ ਕੁਲਵਿੰਦਰ ਕੌਰ ਤੋਂ ਇਲਾਵਾ ਤਜਿੰਦਰ ਕੌਰ, ਅਰੁਣ ਕੁਮਾਰ, ਗਾਇਤਰੀ, ਰਵਿੰਦਰ ਕੌਰ ਵੀ ਵਿਦਿਆਰਥੀਆਂ ਨਾਲ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਦੀ ਹੋਵੇਗੀ ਸ਼ਾਨਦਾਰ ਜਿੱਤ-ਜਸਵੀਰ ਪੁਰਖੋਵਾਲ <br/> ਅਗਲੀ ਖ਼ਬਰ ਰਿਆਤ ਬਾਹਰਾ ਕਾਲਜ 'ਚ ਵਿਸ਼ਵ ਏਡਜ਼ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।