16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨਾਂ ਤੇ ਠੇਕਾ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਮਰਨਾਈਆਂ ਸਾਹਮਣੇ ਰੋਸ ਧਰਨਾ

ਅਜੀਤ ਡੈਸਕ 09-12-2025

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2025 ਤੇ ਸੀਡ ਬਿੱਲ-2025 ਦੇ ਵਿਰੋਧ 'ਚ ਸੂਬੇ ਭਰ 'ਚ ਪਾਵਰਕਾਮ ਦੀਆਂ ਸਾਰੀਆਂ ਸਬ ਡਵੀਜ਼ਨਾਂ ਸਾਹਮਣੇ ਲਗਾਏ ਜਾ ਰਹੇ ਰੋਸ ਧਰਨੇ ਤਹਿਤ ਸਬ ਡਵੀਜ਼ਨ ਮਰਨਾਈਆਂ ਸਾਹਮਣੇ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਕਮੇਟੀ ਦੋਆਬਾ, ਨੌਜਵਾਨ ਕਿਸਾਨ ਮਜ਼ਦੂਰ ਕਮੇਟੀ, ਜਮਹੂਰੀ ਕਿਸਾਨ ਸਭਾ ਤੇ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਰੋਸ ਧਰਨਾ ਲਗਾਇਆ ਗਿਆ, ਉਪਰੰਤ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ-2025 ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿੱਲ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਭਿੰਡਰ, ਭੁਪਿੰਦਰ ਸਿੰਘ ਭੂੰਗਾ, ਸਤਨਾਮ ਸਿੰਘ ਮੁੱਖਲਿਆਣਾ, ਹਰਨੇਕ ਸਿੰਘ ਪੰਡੋਰੀ ਬੀਬੀ, ਗੁਰਦੀਪ ਸਿੰਘ ਹਰਖੋਵਾਲ, ਮਲਕੀਤ ਸਿੰਘ ਸਲੇਮਪੁਰ, ਸੁਖਦੇਵ ਸਿੰਘ ਢਿੱਲੋਂ, ਹਰਬੰਸ ਸਿੰਘ ਸੰਘਾ, ਸੌਰਵ ਕੁਮਾਰ, ਜਤਿੰਦਰ ਕੁਮਾਰ, ਅਜੀਤ ਸਿੰਘ ਆਦਿ ਸਮੇਤ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਜਸਵੰਤ ਕੌਰ ਖੁਜਾਲਾ ਦੇ ਹੱਕ 'ਚ ਵਿਧਾਇਕ ਅਮਰਪਾਲ ਸਿੰਘ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਨੂੰ ਮਿਲ ਰਿਹਾ ਜਨਤਾ ਦਾ ਭਰਪੂਰ ਸਮਰਥਨ - ਜੀ.ਐਸ. ਮੁਲਤਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।