17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਿਆਸੀ ਦਬਾਅ ਦੇ ਚੱਲਦਿਆਂ ਵਿਰੋਧੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ- ਪਵਨ ਕੁਮਾਰ ਆਦੀਆ

ਅਜੀਤ ਡੈਸਕ 09-12-2025

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਸਿਆਸੀ ਦਬਾਅ ਦੇ ਚੱਲਦਿਆਂ ਚੋਣਾਂ 'ਚ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਤੱਕ ਰੱਦ ਕਰਵਾਏ ਜਾ ਰਹੇ ਹਨ। ਇਹ ਦੋਸ਼ ਅੱਜ ਇੱਥੇ ਪੈ੍ਰੱਸ ਕਾਨਫਰੈਂਸ ਨੂੰ ਸੰਬੋਧਨ ਕਰਦਿਆਂ ਹਲਕਾ ਸ਼ਾਮਚੁਰਾਸੀ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਲਗਾਏ। ਉਨ੍ਹਾਂ ਕਿਹਾ ਕਿ ਉਮੀਦਵਾਰ ਦੇ ਕਾਗ਼ਜ਼ ਰੱਦ ਕਰਨਾ ਜ਼ਿਲ੍ਹਾ ਚੋਣ ਅਧਿਕਾਰੀਆਂ 'ਤੇ ਵੱਡੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਤੇ ਹਰੇਕ ਨੂੰ ਉਮੀਦ ਹੁੰਦੀ ਹੈ ਕਿ ਉਹ ਨਿਰਪੱਖ ਹੋ ਕੇ ਫ਼ੈਸਲਾ ਕਰਨਗੇ ਜਦਕਿ ਚੋਣ ਅਧਿਕਾਰੀ ਹੀ ਸਿਆਸੀ ਦਬਾਅ ਹੇਠ ਕੰਮ ਰਹੇ ਹਨ। ਆਦੀਆ ਨੇ ਕਿਹਾ ਕਿ ਪਿੰਡ ਅਜੜਾਮ ਤੋਂ ਕਾਂਗਰਸੀ ਉਮੀਦਵਾਰ ਨੇ ਬਲਾਕ ਸੰਮਤੀ ਚੋਣ ਲਈ ਕਾਗ਼ਜ਼ ਦਾਖਲ ਕੀਤੇ ਸਨ ਪਰ ਜਿਸ ਦਿਨ ਕਾਗ਼ਜ਼ ਜਾਂਚ ਤੋਂ ਬਾਅਦ ਰੱਦ ਹੋਣੇ ਸਨ ਉਸ ਦਿਨ ਤਾਂ ਅਧਿਕਾਰੀਆਂ ਨੇ ਵੀ ਕਾਗ਼ਜ਼ਾਂ ਨੂੰ ਦਰੁਸਤ ਪਾਇਆ ਤੇ ਜਿਸ ਦਿਨ ਨਾਮਜ਼ਦਗੀ ਵਾਪਸ ਲੈਣੀ ਸੀ ਉਸ ਦਿਨ ਸਿਆਸੀ ਦਬਾਅ ਦੇ ਚੱਲਦਿਆਂ ਕਾਗ਼ਜ਼ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹਾਲਤ ਅਜਿਹੇ ਬਣ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਵਿਅਕਤੀਆਂ ਨੂੰ ਚੋਣਾਂ 'ਚ ਉਤਾਰਿਆ ਜਾ ਰਿਹਾ ਹੈ, ਜਿਨ੍ਹਾਂ 'ਤੇ ਖ਼ੁਦ ਨਸ਼ੇ ਦੇ ਮਾਮਲੇ ਦਰਜ਼ ਹਨ ਤੇ ਉਹ ਸਜ਼ਾ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਇਹ ਗੱਲ ਧਿਆਨ 'ਚ ਲਿਆਉਣ 'ਤੇ ਆਪ ਉਮੀਦਵਾਰ ਦੇ ਕਾਗ਼ਜ਼ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਉੱਚ ਅਧਿਕਾਰੀਆਂ ਨੇ ਅਜਿਹੀਆਂ ਧੱਕੇਸ਼ਾਹੀਆਂ ਨੂੰ ਨਾ ਰੋਕਿਆ ਤਾਂ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਸਿਆਸੀ ਸਹਿ ਤੇ ਕੀਤੀਆਂ ਜਾ ਰਹੀਆਂ ਅਜਿਹੀਆਂ ਧੱਕੇਸ਼ਾਹੀਆਂ ਲੋਕਤੰਤਰ ਦਾ ਘਾਣ ਹਨ। ਉਨ੍ਹਾਂ ਕਿਹਾ ਕਿ ਸਿਆਸੀ ਦਖ਼ਲ ਦੇ ਬਾਵਜੂਦ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੁਸਮ ਆਦੀਆ, ਐਡਵੋਕੇਟ ਰੋਹਿਤ ਜੋਸ਼ੀ, ਐਡਵੋਕੇਟ ਏਕਨੂਰ ਸਿੰਘ ਥਿਆੜਾ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ ਕੱਲ੍ਹ- ਸੁਰਿੰਦਰ ਪੱਪੂ ਅਗਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਸ਼ਾਹ ਪਰਿਵਾਰ ਨਾਲ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।