26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹੇ 'ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ - ਆਸ਼ਿਕਾ ਜੈਨ <br/>

ਅਜੀਤ ਡੈਸਕ 10-12-2025
ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿਚ ਬੁਨਿਆਦੀ ਢਾਂਚੇ, ਖ਼ਾਸ ਕਰਕੇ ਸੜਕਾਂ, ਟਰੈਫ਼ਿਕ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਸੁਚਾਰੂ ਕੰਮਕਾਜ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਿਤ ਵਿਭਾਗਾਂ ਦੇ ਕੰਮਕਾਜ ਦੀ ਨਿਗਰਾਨੀ ਹੁਣ ਨਿਯਮਿਤ ਹਫ਼ਤਾਵਾਰੀ ਮੀਟਿੰਗਾਂ ਰਾਹੀਂ ਕੀਤੀ ਜਾਵੇਗੀ, ਜਿਸ ਰਾਹੀਂ ਸਮੱਸਿਆਵਾਂ ਦੀ ਸਮੀਖਿਆ ਕੀਤੀ ਜਾਵੇਗੀ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਮੇਂ ਸਿਰ ਪ੍ਰਗਤੀ ਯਕੀਨੀ ਬਣਾਈ ਜਾਵੇਗੀ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਤਰਜੀਹ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਮੁੱਢਲੀ ਘਾਟ ਨਾਗਰਿਕਾਂ ਨੂੰ ਪ੍ਰੇਸ਼ਾਨ ਨਾ ਕਰੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਨੂੰ ਯੋਜਨਾਬੱਧ ਅਤੇ ਨਤੀਜਾ-ਮੁਖੀ ਬਣਾਉਣ ਲਈ, ਸਹਾਇਕ ਕਮਿਸ਼ਨਰ (ਜਨਰਲ) ਪਰਮਪ੍ਰੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਹ ਜ਼ਿਲ੍ਹੇ ਵਿਚ ਸੜਕਾਂ, ਟਰੈਫ਼ਿਕ ਲਾਈਟਾਂ ਅਤੇ ਹੋਰ ਬੁਨਿਆਦੀ ਢਾਂਚੇ ਵਿਚ ਕਮੀਆਂ ਸਬੰਧੀ ਸਾਰੇ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਉਣਗੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਹੁਸ਼ਿਆਰਪੁਰ ਨੂੰ ਨਲੋਈਆਂ ਚੌਕ ਅਤੇ ਸਲਵਾੜਾ ਚੌਕ ਵਿਖੇ ਖ਼ਰਾਬ ਟਰੈਫਿਕ ਲਾਈਟਾਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਨਾਗਰਿਕਾਂ ਨੂੰ ਕੋਈ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਦੇ ਉਪਲਬਧ ਕਰਵਾਈਆਂ ਜਾਣ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਨਸਬੰਦੀ ਪੰਦ੍ਹਰਵਾੜੇ ਸੰਬੰਧੀ ਸਨਮਾਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਮਾਲ ਠੇਕਾ ਮੁਲਾਜ਼ਮਾਂ ਵਲੋਂ ਧਰਨੇ ਦੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।