ਹੁਸ਼ਿਆਰਪੁਰ, 9 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰੀਸ਼ਦ ਭਾਮ ਜ਼ੋਨ ਤੋਂ ਉਮੀਦਵਾਰ ਜਰਨੈਲ ਸਿੰਘ ਬੱਡੋਂ ਅਤੇ ਬਲਾਕ ਸੰਮਤੀ ਜ਼ੋਨ ਪੰਡੋਰੀ ਗੰਗਾ ਸਿੰਘ ਤੋਂ ਉਮੀਦਵਾਰ ਬੀਬੀ ਰਣਜੀਤ ਕੌਰ ਅਲਾਵਲਪੁਰ ਦੇ ਹੱਕ 'ਚ ਪਿੰਡ ਈਸਪੁਰ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਤੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਚਲਾਈਆਂ ਭਲਾਈ ਸਕੀਮਾਂ ਅਤੇ ਕੀਤੇ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਮਨ ਬਣਾਈ ਬੈਠੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਖਾਏ ਸਬਜਬਾਗਾਂ ਤੋਂ ਹਰ ਕੋਈ ਜਾਣੂ ਹੋ ਚੁੱਕਾ ਹੈ ਅਤੇ ਲੋਕ ਆਪ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾ: ਰਸ਼ਪਾਲ ਸਿੰਘ ਜਲਵੇੜਾ, ਪਰਮਦੀਪ ਸਿੰਘ ਪੰਡੋਰੀ ਗੰਗਾ ਸਿੰਘ, ਸੈਕਟਰੀ ਰਣਜੀਤ ਸਿੰਘ ਈਸਪੁਰ, ਜਸਵਿੰਦਰ ਸਿੰਘ ਨੰਗਲ ਠੰਡਲ, ਨੰਬਰਦਾਰ ਚਰਨ ਦਾਸ, ਮਨਜੀਤ ਸਿੰਘ ਲਾਡੀ ਲਾਲਪੁਰ, ਕੁਲਵੰਤ ਸਿੰਘ ਲਾਲਪੁਰ, ਮਲਕੀਤ ਸਿੰਘ ਲਾਲਪੁਰ, ਸੁਰਜੀਤ ਕੁਮਾਰ ਲਾਲਪੁਰ, ਪਾਲੀ ਲਾਲਪੁਰ, ਸੁਰਿੰਦਰ ਕੌਰ ਲਾਲਪੁਰ, ਭੁਪਿੰਦਰ ਸਿੰਘ ਬਿੱਟੂ ਲਾਲਪੁਰ, ਜੀਤਾ ਲਾਲਪੁਰ ਆਦਿ ਅਕਾਲੀ ਵਰਕਰ ਹਾਜ਼ਰ ਸਨ |