25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਘਰ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 25-12-2025
ਮੁਕੇਰੀਆਂ, 24 ਦਸੰਬਰ (ਰਾਮਗੜ੍ਹੀਆ)- ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਘਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਬਲਾਕ ਮੁਕੇਰੀਆਂ ਅਤੇ ਹਾਜੀਪੁਰ ਦੇ ਜਿੱਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੂੰ ਵਿਸ਼ੇਸ਼ ਰੂਪ 'ਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਦੱਸ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ | ਇਸ ਮੌਕੇ ਉਨ੍ਹਾਂ ਸਾਰੇ ਬਲਾਕ ਮੁਕੇਰੀਆਂ ਅਤੇ ਹਾਜੀਪੁਰ ਦੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਰਵਿੰਦਰ ਸਿੰਘ, ਬੇਅੰਤ ਸਿੰਘ, ਕਿਸ਼ੋਰੀ ਲਾਲ, ਸਤਵੀਰ ਸਿੰਘ, ਸੁਨੀਤਾ ਮਿਨਹਾਸ, ਦਰਸ਼ਨਾਂ ਦੇਵੀ, ਪ੍ਰਦੀਪ ਸਿੰਘ, ਸ਼ਸ਼ੀ ਬਾਲਾ, ਜਸਵਿੰਦਰ ਕੌਰ, ਦਵਿੰਦਰ ਕੁਮਾਰ, ਸੰਜੀਵ ਸ਼ਰਮਾ, ਕਪਿਲ, ਰਣਜੀਤ ਸਿੰਘ, ਨਰੇਸ਼ ਕੁਮਾਰ, ਰਮਨ ਕੁਮਾਰ, ਜਗਦੇਵ ਸਿੰਘ, ਜੋਗਿੰਦਰ ਸਿੰਘ, ਕੈਪ. ਦਿਲਬਾਗ ਸਿੰਘ, ਬਲੀ ਰਾਮ, ਡਾ. ਪਿੰਕੀ, ਜੈਦੀਪ ਸਿੰਘ, ਕਮਲਜੀਤ ਸਿੰਘ, ਪਿ੍ੰ. ਗੁਰਦਿਆਲ ਸਿੰਘ, ਸੁਰਿੰਦਰ ਸਿੰਘ, ਡਾ. ਜਗਦੀਸ਼ ਸਿੰਘ, ਮਲਕੀਅਤ ਸਿੰਘ ਆਦਿ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਹਾਜੀਪੁਰ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਔਰਤ ਗਿ੍ਫ਼ਤਾਰ <br/> ਅਗਲੀ ਖ਼ਬਰ ਅÏਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਗਹਿਣ ਲੁੱਟ ਕੇ ਅÏਰਤਾਂ ਸਾਥੀ ਸਮੇਤ ਹੋਈਆਂ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।