25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹਾਜੀਪੁਰ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਔਰਤ ਗਿ੍ਫ਼ਤਾਰ <br/>

ਅਜੀਤ ਡੈਸਕ 25-12-2025
ਹਾਜੀਪੁਰ, 24 ਦਸੰਬਰ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਗਈ ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਗ ਵਿਰਕ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਪੀ. ਓ. ਨੂੰ ਗਿ੍ਫ਼ਤਾਰ ਕਰਨ ਸਬੰਧੀ ਚਲਾਈ ਗਈ ਮੁਹਿੰਮ ਦੇ ਤਹਿਤ ਸਪੈਸ਼ਲ ਬਰਾਂਚ ਦੇ ਏ. ਐਸ.ਆਈ. ਸੁਰਿੰਦਰ ਸਿੰਘ, ਏ. ਐਸ.ਆਈ. ਰਵਿੰਦਰ ਸਿੰਘ, ਏ.ਐਸ.ਆਈ. ਅਮਰਜੀਤ ਸਿੰਘ ਤੇ ਹੈੱਡ ਕਾਂਸਟੇਬਲ ਜਸਪ੍ਰੀਤ ਕੌਰ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਗਈ ਸ਼ਿਵਾਨੀ ਪੁੱਤਰੀ ਸ਼ਮਸ਼ੇਰ ਸਿੰਘ ਵਾਸੀ ਫ਼ਤਿਹਪੁਰ ਕੁੱਲੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਸ 'ਤੇ ਥਾਣਾ ਹਾਜੀਪੁਰ 'ਚ 7 ਅਕਤੂਬਰ 2023 ਨੂੰ 323, 324, 148, 149 ਧਾਰਾ ਦੇ ਤਹਿਤ ਮਾਮਲਾ ਦਰਜ ਸੀ ਤੇ ਜਿਸ ਨੂੰ ਮਾਨਯੋਗ ਅਦਾਲਤ ਨੇ 9 ਦਸੰਬਰ 2025 ਨੂੰ ਭਗੌੜਾ ਕਰਾਰ ਕਿੱਤਾ ਸੀ | ਹਾਜੀਪੁਰ ਪੁਲਿਸ ਵਲੋਂ ਉਕਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਸੰਘਣੀ ਧੁੰਦ 'ਚ ਸਫ਼ਾਰੀ ਗੱਡੀ ਪਲਟੀ <br/> ਅਗਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਘਰ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।