25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਜ਼ਿਲ੍ਹੇ ਦੀ ਆਰਥਿਕ ਤਰੱਕੀ 'ਚ ਪਾ ਰਿਹੈ ਅਹਿਮ ਯੋਗਦਾਨ- ਸ਼ਰਮਾ, ਕੌਰਾ <br/>

ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਜ਼ਿਲ੍ਹੇ ਦੇ ਵੱਖ-ਵੱਖ ਵਰਗ ਦੇ ਲੋਕਾਂ, ਕਿਸਾਨਾਂ, ਵਪਾਰੀਆਂ, ਤਨਖ਼ਾਹਦਾਰ ਮੁਲਾਜ਼ਮਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਹੋਰ ਅਨੇਕਾਂ ਸਹੂਲਤਾਂ ਦਾ ਲਾਭ ਦੇ ਰਿਹਾ ਹੈ, ਜਿਸ ਦੇ ਚੱਲਦਿਆਂ ਬੈਂਕ ਨੂੰ ਅਨੇਕਾਂ ਐਵਾਰਡ ਵੀ ਮਿਲ ਚੁੱਕੇ ਹਨ | ਇਹ ਜਾਣਕਾਰੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ: ਦੇ ਚੇਅਰਮੈਨ ਵਿਕਰਮ ਸ਼ਰਮਾ ਅਤੇ ਬੈਂਕ ਦੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ ਕੌਰਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਬੈਂਕ ਸਰਕਾਰ ਵਲੋਂ ਜੋ ਵੱਖ-ਵੱਖ ਵਰਗਾਂ ਲਈ ਆਰਥਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਸੁਖਾਵੇਂ ਢੰਗ ਨਾਲ ਲੋਕਾਂ ਤੱਕ ਪਹੁੰਚਾਉਂਦਾ ਹੈ, ਕਿਉਂਕਿ ਬੈਂਕ ਦੀ ਕਾਰਗੁਜ਼ਾਰੀ ਦੇ ਕੰਮ ਬੇਹੱਦ ਸਰਲ ਹਨ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਵਲੋਂ ਗ੍ਰਾਹਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖ ਕੇ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਸਤੇ ਦਰਾਂ 'ਤੇ ਕਰਜ਼ੇ ਦੀ ਸਹੂਲਤ ਵੀ ਉਪਲੱਬਧ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਹਾਲ ਹੀ 'ਚ ਗਲੋਬਲ ਸੁਸਾਇਟੀ ਸਿਹਤ ਤੇ ਸਿੱਖਿਆ, ਆਲ ਇੰਡੀਆ ਬਿਜ਼ਨੈੱਸ ਡਿਵੈਲਪਮੈਂਟ ਐਸੋਸੀਏਸ਼ਨ ਅਤੇ ਇਕਨੌਮਿਕ ਗਰੋਥ ਫਾਊਾਡੇਸ਼ਨ ਵਲੋਂ ਨਵੀਂ ਦਿੱਲੀ ਵਿਖੇ ਕਰਵਾਏ ਕੌਮੀ ਸੈਮੀਨਾਰ ਦੌਰਾਨ ਰਾਸ਼ਟਰੀ ਆਰਥਿਕਤਾ ਤੇ ਸਮਾਜਿਕ ਤਰੱਕੀ 'ਚ ਯੋਗਦਾਨ ਪਾਉਣ ਲਈ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ: ਨੂੰ ਅਤਿ-ਉੱਤਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਬੈਂਕ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ |

ਪਿਛਲੀ ਖ਼ਬਰ ਗਿਆਨ ਜੋਤੀ ਸਕੂਲ ਵਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ <br/> ਅਗਲੀ ਖ਼ਬਰ ਵੈਟਰਨਰੀ ਡਾਕਟਰਾਂ ਵਲੋਂ ਦੂਸਰੇ ਦਿਨ ਵੀ ਸੇਵਾਵਾਂ ਮੁਕੰਮਲ ਬੰਦ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।