30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਫਰ-ਏ-ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ 8 ਰੋਜ਼ਾ ਗਤਕਾ ਸਿਖਲਾਈ ਕੈਂਪ ਸ਼ੁਰੂ <br/>

ਅਜੀਤ ਡੈਸਕ 25-12-2025
ਦਸੂਹਾ, 24 ਦਸੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੋਸਾਇਟੀ ਰਜਿਸਟਰਡ ਬੋਦਲ ਗਰਨਾ ਸਾਹਿਬ ਵੱਲੋਂ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਠ ਰੋਜ਼ਾ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਮੈਨੇਜਰ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਸਰਬਜੀਤ ਸਿੰਘ ਟੇਰਕਿਆਣਾ, ਮੀਰੀ ਪੀਰੀ ਸੇਵਾ ਸੋਸਾਇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਮਣਕੂ ਅਤੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਵੱਲੋਂ ਕੀਤੀ ਗਈ | ਇਸ ਮੌਕੇ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਤਲ ਵਿਖੇ ਇਹ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਬੱਚਿਆਂ ਨੂੰ ਗਤਕੇ ਦੀ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਸੇਵਾ ਸੁਸਾਇਟੀ ਵੱਲੋਂ ਪਹਿਲਾਂ ਵੀ ਵੱਡੀ ਪੱਧਰ 'ਤੇ ਗਤਕਿਆਂ ਦੇ ਮੁਕਾਬਲੇ ਕਰਵਾਏ ਗਏ ਸੀ ਜਿਸ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਬੱਚਿਆਂ ਨੂੰ ਮੁਫ਼ਤ ਗਤਕਾ ਸਿਖਲਾਈ, ਗੁਰਬਾਣੀ ਦੀ ਸੰਥਿਆ, ਕੀਰਤਨ ਦੀ ਸਿੱਖਿਆ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਅੱਠ ਰੋਜ਼ਾ ਕੈਂਪ ਵਿਚ ਰੋਜ਼ਾਨਾ ਦੋ ਵਜੇ ਤੋਂ ਸ਼ਾਮ 5 ਵਜੇ ਤੱਕ ਬੱਚਿਆਂ ਨੂੰ ਜ਼ਿਲ੍ਹਾ ਪੱਧਰੀ ਗਤਕਾ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਮੀਰੀ ਪੀਰੀ ਸੇਵਾ ਸੋਸਾਇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਸਕੂਲ ਕੈਟਾਗਰੀ ਫੁੱਟਬਾਲ ਟੂਰਨਾਮੈਂਟ 'ਚ ਹਿਜ਼ ਐਕਸੀਲੈਂਟ ਇੰਸਟੀਟਿਊਟ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।