30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਧਾਇਕ ਘੁੰਮਣ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਿੱਤੀ ਵਧਾਈ <br/>

ਅਜੀਤ ਡੈਸਕ 25-12-2025
ਤਲਵਾੜਾ, 24 ਦਸੰਬਰ (ਮਹਿਤਾ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਚੁਣੇ ਗਏ ਸਾਰੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਜਨਤਾ ਦਾ ਵਿਸ਼ਵਾਸ ਵਿਕਾਸ ਤੇ ਸਭ ਤੋਂ ਵੱਡੀ ਮਜਬੂਤ ਨੀਂਹ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜਾ ਸੂਬੇ ਵਿਚ ਵਿਕਾਸ ਲਈ ਇਕ ਨਵੀਂ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਅਤੇ ਇਹ ਸਾਰੇ ਚੁਣੇ ਹੋਏ ਮੈਂਬਰਾਂ ਦੀ ਸਮੂਹਿਕ ਜਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ | ਐਡਵੋਕੇਟ ਘੁੰਮਣ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਲਈ ਪੂਰੀ ਇਮਾਨਦਾਰੀ, ਪਾਰਦਰਸ਼ਤਾ ਤੇ ਸਮਰਪਣ ਨਾਲ ਕੰਮ ਕਰਨਗੇ | ਉਨਾਂ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਕਿਹਾ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੇ.ਪੀ. ਸੰਧੂ, ਸੰਮਤੀ ਮੈਂਬਰ ਬੋਬੀ ਕੌਸ਼ਲ, ਸੰਮਤੀ ਮੈਂਬਰ ਗਗਨ ਚੀਮਾ, ਵਿਕਰਾਂਤ ਜੋਤੀ, ਕਿਸ਼ੋਰੀ ਲਾਲ ਸ਼ਰਮਾ ਸਮੇਤ ਪਿੰਡ ਰਜਵਾਲ ਤੇ ਬਨਕਰਨਪੁਰ ਦੀ ਸਮੂਹ ਪੰਚਾਇਤ ਅਤੇ 'ਆਪ' ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਐੱਸ. ਸੀ. ਭਾਗ ਪਹਿਲਾ ਦੇ ਨਤੀਜੇ 'ਚ ਪਰਮਵੀਰ ਕੌਰ ਰਹੀ ਅੱਵਲ <br/> ਅਗਲੀ ਖ਼ਬਰ ਸਫਰ-ਏ-ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ 8 ਰੋਜ਼ਾ ਗਤਕਾ ਸਿਖਲਾਈ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।