01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਯਾਦ 'ਚ ਬੱਚਿਆਂ ਦੇ ਦਸਤਾਰ ਸਜਾਓ ਮੁਕਾਬਲੇ ਕਰਵਾਏ

ਅਜੀਤ ਡੈਸਕ 25-12-2025
ਗੜ੍ਹਦੀਵਾਲਾ, 24 ਦਸੰਬਰ (ਚੱਗਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਸਰਕਾਰੀ ਹਾਈ ਸਕੂਲ ਮਿਰਜ਼ਾਪੁਰ ਵਿਖੇ ਬੱਚਿਆਂ ਦੇ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੈਡਮ ਰਮਨਦੀਪ ਕੌਰ, ਮੈਡਮ ਸੁਮਨ ਕਜਲਾ ਤੇ ਸੰਜੇ ਕੁਮਾਰ ਬਾਵਾ ਨੇ ਜੱਜਮੈਂਟ ਦੀ ਸੇਵਾ ਕੀਤੀ | ਇਨ੍ਹਾਂ ਮੁਕਾਬਲਿਆਂ 'ਚ ਧਰਮਪ੍ਰੀਤ ਸਿੰਘ ਨੇ ਪਹਿਲਾ, ਅਭੀਜੋਤ ਸਿੰਘ ਨੇ ਦੂਜਾ ਸਥਾਨ ਅਤੇ ਸਾਹਿਬਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਜੇਤੂ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਕੂਲ ਹੈੱਡ ਤਿ੍ਸ਼ਲਾ ਦੇਵੀ ਵਲੋਂ ਇਨਾਮ ਦਿੱਤੇ ਗਏ, ਜਦਕਿ ਵੱਖ-ਵੱਖ ਬੁਲਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮਦਨ ਲਾਲ, ਰੋਹਿਤ ਸਹੋਤਾ, ਬਲਜਿੰਦਰ ਸਿੰਘ, ਹਰਦੀਪ ਸਿੰਘ, ਭੁਪਿੰਦਰ ਕੌਰ, ਹਰਪ੍ਰੀਤ ਕੌਰ ਮਿਡ-ਡੇ-ਮੀਲ ਵਰਕਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਤਿੰਨ ਰੋਜ਼ਾ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।