01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਤਿੰਨ ਰੋਜ਼ਾ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 25-12-2025
ਨੰਗਲ ਬਿਹਾਲਾਂ, 24 ਦਸੰਬਰ (ਵਿਨੋਦ ਮਹਾਜਨ)- ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਦੇਖਦੇ ਹੋਏ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ. ਮਿਨਹਾਸ ਦੀ ਅਗਵਾਈ ਹੇਠ ਤਿੰਨ ਦਿਨਾਂ ਖੇਡ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜੂਨੀਅਰ ਵਿਦਿਆਰਥੀਆਂ ਦੀ ਲੈਮਨ ਰੇਸ, ਸੈਕ ਰੇਸ ਅਤੇ ਜਮਪਿੰਗ ਰੇਸ ਆਦਿ ਖੇਡਾਂ ਹੋਈਆਂ | ਖੇਡਾਂ ਵਿਚ ਪਹਿਲੇ, ਦੂਜੇ ਤੇ ਤੀਜੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਪ੍ਰਸੰਸਾ ਪੱਤਰ ਦਿੱਤੇ ਗਏ | ਸੀਨੀਅਰ ਵਿਦਿਆਰਥੀਆਂ ਦੀ ਪ੍ਰਤੀਯੋਗਤਾ ਵਿਚ ਬਾਲੀਵਾਲ, ਖੋ-ਖੋ, ਫੁੱਟਬਾਲ, ਬੈਡਮਿੰਟਨ ਦੇ ਮੁਕਾਬਲੇ ਹੋਏ | ਇਹ ਮੁਕਾਬਲਾ ਹਾਊਸ ਵਾਈਜ਼ ਸੀ, ਜਿਸ ਵਿਚ ਮਰਕਰੀ ਹਾਊਸ ਪਹਿਲੇ ਦਰਜੇ ਤੇ ਜੂਪੀਟਰ ਹਾਊਸ ਅਤੇ ਵੀਨਸ ਹਾਊਸ ਦੂਜੇ ਦਰਜੇ ਅਤੇ ਮਾਰਸ ਹਾਊਸ ਕ੍ਰਮਵਾਰ ਤੀਜੇ ਦਰਜੇ 'ਤੇ ਰਹੇ | ਜੇਤੂ ਖਿਡਾਰੀਆਂ ਨੂੰ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ. ਮਿਨਹਾਸ ਦੁਆਰਾ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖੇਡਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਆਉਣ ਵਾਲੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪਿੰਡ ਸ਼ੇਰਪੁਰ ਵਿਖੇ ਬਾਲ ਵਿਆਹ ਰੋਕਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਬੱਚਿਆਂ ਦੇ ਦਸਤਾਰ ਸਜਾਓ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।