03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਐੱਨ. ਐੱਸ. ਐੱਸ, ਵਲੰਟੀਅਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ

ਅਜੀਤ ਡੈਸਕ 25-12-2025
ਦਸੂਹਾ, 24 ਦਸੰਬਰ (ਕੌਸ਼ਲ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੈਂਪ ਕਮਾਡੈਂਟ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ. ਐੱਸ. ਐੱਸ. ਸਪੈਸ਼ਲ ਕੈਂਪ ਦੇ ਚੌਥੇ ਦਿਨ ਵਲੰਟੀਅਰ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਸਰਬਜੀਤ ਸਿੰਘ ਟੇਰਕਿਆਣਾ, ਭਾਈ ਅਮਨਦੀਪ ਸਿੰਘ ਰਿਕਾਰਡ ਕੀਪਰ ਅਤੇ ਭਾਈ ਸਲਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਤੋਂ ਪੇ੍ਰਰਨਾ ਲੈਣ ਲਈ ਕਿਹਾ | ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਭਾਗ ਲੈਣ ਵਾਲੇ ਪੰਜਾਹ ਦੇ ਕਰੀਬ ਵਲੰਟੀਅਰਜ਼ ਹਰ ਰੋਜ਼ ਸਮਾਜ ਸੇਵਾ ਅਤੇ ਸਵੱਛਤਾ ਅਭਿਆਨ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਨਿਰਸਵਾਰਥ ਸੇਵਾ ਦੇ ਨਾਲ- ਨਾਲ ਕੌਮੀ ਏਕਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਵੀ ਫੈਲਾ ਰਹੇ ਹਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮੂਨਕ ਕਲਾਂ ਵਿਖੇ ਮੈਗਾ ਪੇਰੈਂਟਸ-ਟੀਚਰ ਮੀਟਿੰਗ <br/> ਅਗਲੀ ਖ਼ਬਰ ਰਾਂਠਾ. ਰਾਣਾ ਨੇ ਸੋਨੀਆ ਠਾਕੁਰ ਤੇ ਅਨੀਤਾ ਡਡਵਾਲ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।