03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਰਕਾਰੀ ਹਾਈ ਸਕੂਲ ਮੂਨਕ ਕਲਾਂ ਵਿਖੇ ਮੈਗਾ ਪੇਰੈਂਟਸ-ਟੀਚਰ ਮੀਟਿੰਗ <br/>

ਅਜੀਤ ਡੈਸਕ 25-12-2025
ਟਾਂਡਾ ਉੜਮੁੜ, 24 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਸਰਕਾਰੀ ਹਾਈ ਸਕੂਲ ਮੂਨਕ ਕਲਾਂ ਵਿਖੇ ਮੈਗਾ ਪੇਰੈਂਟਸ ਟੀਚਰ ਮੀਟਿੰਗ ਕਰਵਾਈ ਗਈ ਸਕੂਲ ਮੁਖੀ ਅਵਤਾਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਭਾਗ ਲਿਆ | ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਵਲੋਂ ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ | ਉਨ੍ਹਾਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਸਕੂਲ ਦੀ ਬਿਹਤਰੀ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਅਵਤਾਰ ਸਿੰਘ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੀ ਨੁਹਾਰ ਬਦਲੀ ਗਈ ਹੈ | ਇਸ ਮੌਕੇ ਸਰਪੰਚ ਮਨਵੀਰ ਸਿੰਘ, ਸਤਵਿੰਦਰ ਸੈਣੀ, ਬਲਜੀਤ ਕੌਰ, ਲਵਲੀਨ ਕੌਰ, ਸੰਦੀਪ ਕੌਰ, ਜਗਜੀਤ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਗੁਰਦੀਪ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਕਮਲਦੀਪ ਕੌਰ, ਸੁਨੀਤਾ ਦੇਵੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਸੀਹੀ ਭਾਈਚਾਰੇ ਨੇ ਦਸੂਹਾ ਵਿਖੇ ਕੱਢੀ 31ਵੀਂ ਵਿਸ਼ਾਲ ਕਿ੍ਸਮਸ ਸੋਭਾ ਯਾਤਰਾ <br/> ਅਗਲੀ ਖ਼ਬਰ ਐੱਨ. ਐੱਸ. ਐੱਸ, ਵਲੰਟੀਅਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।