03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਜਿੱਤਿਆ 'ਭਾਰਤ ਕੋ ਜਾਨੋ' ਮੁਕਾਬਲਾ <br/>

ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀ ਸ਼ੁਭਨ ਸਹੋਰੇ ਅਤੇ ਲਕਸ਼ ਦਿਵੇਦੀ ਨੇ ਵੱਕਾਰੀ 'ਭਾਰਤ ਕੋ ਜਾਨੋ' ਮੁਕਾਬਲੇ ਦੇ ਰੀਜਨਲ ਲੈਵਲ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਰੁੱਪ ਦੇ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਕਿਹਾ ਕਿ ਇਸ ਪ੍ਰਾਪਤੀ ਨੇ ਉਨ੍ਹਾਂ ਨੂੰ ਪੁਣੇ ਵਿਖੇ ਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਮੁਕਾਬਲੇ 'ਚ ਆਪਣੇ ਖੇਤਰ ਦੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਜੋ ਕਿ ਸੰਸਥਾ ਅਤੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ | ਗਰੁੱਪ ਚੇਅਰਮੈਨ ਅਨਿਲ ਚੋਪੜਾ ਨੇ ਵਿਦਿਆਰਥੀ ਸ਼ੁਭਨ ਅਤੇ ਲਕਸ਼ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ 'ਚ 'ਆਪ' ਉਮੀਦਵਾਰ ਸਰਪੰਚ ਚਰਨਜੀਤ ਕੌਰ ਵਲੋਂ ਵੱਡੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।